30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਖੇ ਜਿਣਸੀ ਸ਼ੋਸ਼ਣ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਨਕੋਦਰ, 29 ਅਕਤੂਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਖੇ ਵਿਦਿਆਰਥੀਆਂ ਨੂੰ ਜਿਣਸੀ ਸ਼ੋਸ਼ਣ ਵਿਰੁੱਧ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਮਕਸਦ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 30-10-2026
ਨਕੋਦਰ, 29 ਅਕਤੂਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਖੇ ਵਿਦਿਆਰਥੀਆਂ ਨੂੰ ਜਿਣਸੀ ਸ਼ੋਸ਼ਣ ਵਿਰੁੱਧ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਮਕਸਦ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਵਿਸ਼ੇਸ਼ ਸੈਸ਼ਨ ਦੌਰਾਨ ਹਰਸਿਮਰਨਜੀਤ ਕੌਰ (ਸਿਵਿਲ ਜੱਜ -ਜੂਨੀਅਰ ਡਵੀਜ਼ਨ ਕਮ-ਜੇ. ਐਮ. ਆਈ. ਸੀ., ਨਕੋਦਰ) ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਹਾਜ਼ਰੀਨ ਨੂੰ ਜਿਣਸੀ ਸ਼ੋਸ਼ਣ ਦੀ ਪਰਿਭਾਸ਼ਾ, ਇਸ ਦੇ ਵੱਖ-ਵੱਖ ਰੂਪਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਹਰਸਿਮਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ‘ਗੁੱਡ ਟੱਚ’ (ਚੰਗੀ ਛੋਹ) ਅਤੇ ‘ਬੈਡ ਟੱਚ’ (ਮਾੜੀ ਛੋਹ) ਵਿਚਕਾਰ ਅੰਤਰ ਸਮਝਾਇਆ ਅਤੇ ਦੱਸਿਆ ਕਿ ਜੇਕਰ ਕੋਈ ਉਨ੍ਹਾਂ ਨਾਲ ਅਣਉਚਿਤ ਵਿਵਹਾਰ ਕਰਦਾ ਹੈ ਤਾਂ ਬਿਨਾਂ ਡਰੇ ਤੁਰੰਤ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਨੇ ਬੱਚਿਆਂ ਦੇ ਜਿਣਸੀ ਸ਼ੋਸ਼ਣ ਤੋਂ ਬਚਾਅ ਲਈ ਬਣੇ ਪੋਸਕੋ ਐਕਟ ਅਤੇ ਕਾਨੂੰਨੀ ਮਦਦ ਲੈਣ ਦੇ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਬੁਲਾਰੇ ਨੇ ਅਧਿਆਪਕਾਂ ਅਤੇ ਸਕੂਲ ਸਟਾਫ਼ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਬੱਚਿਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਨ ਅਤੇ ਸਕੂਲ ਵਿੱਚ ਇੱਕ ਸੁਰੱਖਿਅਤ ਤੇ ਭਰੋਸੇਯੋਗ ਮਾਹੌਲ ਬਣਾ ਕੇ ਰੱਖਣ। ਵਿਦਿਆਰਥੀਆਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਸਕੂਲ ਦੀਆਂ ਸ਼ਿਕਾਇਤ ਕਮੇਟੀਆਂ, ਬਾਲ ਸੁਰੱਖਿਆ ਹੈਲਪਲਾਈਨ (1098) ਅਤੇ ਪੁਲਿਸ ਹੈਲਪਲਾਈਨ ਨੰਬਰਾਂ ਬਾਰੇ ਜਾਗਰੂਕ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਐੱਮ. ਡੀ. ਦਯਾਨੰਦ ਮਾਡਲ ਸਕੂਲ ਨਕੋਦਰ ਦੇ ਵਿਦਿਆਰਥੀਆਂ ਨੇ ਡੀ. ਏ. ਵੀ. ਨੈਸ਼ਨਲ ਖੇਡਾਂ ਵਿੱਚ ਮਾਰੀਆਂ ਮੱਲਾਂ ਅਗਲੀ ਖ਼ਬਰ ਪ੍ਰਗਟ ਦਿਵਸ ਸੰਬੰਧੀ ਸਤਿਸੰਗ ਪਹਿਲੀ ਨਵੰਬਰ ਤੇ ਸ਼ੋਭਾ ਯਾਤਰਾ 4 ਨੂੰ
Ad Position 24