29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਐੱਮ. ਡੀ. ਦਯਾਨੰਦ ਮਾਡਲ ਸਕੂਲ ਨਕੋਦਰ ਦੇ ਵਿਦਿਆਰਥੀਆਂ ਨੇ ਡੀ. ਏ. ਵੀ. ਨੈਸ਼ਨਲ ਖੇਡਾਂ ਵਿੱਚ ਮਾਰੀਆਂ ਮੱਲਾਂ

ਨਕੋਦਰ, 29 ਅਕਤੂਬਰ (ਗੁਰਵਿੰਦਰ ਸਿੰਘ)-ਐੱਮ. ਡੀ.

Ad Position 21
No active advertisement
ਅਜੀਤ ਡੈਸਕ 30-10-2026
ਨਕੋਦਰ, 29 ਅਕਤੂਬਰ (ਗੁਰਵਿੰਦਰ ਸਿੰਘ)-ਐੱਮ.ਡੀ. ਦਯਾਨੰਦ ਮਾਡਲ ਸਕੂਲ, ਨਕੋਦਰ ਦੇ ਵਿਦਿਆਰਥੀਆਂ ਨੇ ਡੀ.ਏ.ਵੀ. ਨੈਸ਼ਨਲ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ’ਚ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਨੈੱਟਬਾਲ ਦੇ ਅੰਡਰ-17 ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਕ੍ਰਿਕਟ ਦੇ ਅੰਡਰ-19 ਲੜਕੀਆਂ ਦੇ ਵਰਗ ਵਿੱਚ ਵੀ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਗਿਆ। ਯੋਗਾ ਦੇ ਅੰਡਰ-14 ਟੀਮ ਮੁਕਾਬਲੇ ਵਿੱਚ ਦੂਜਾ ਸਥਾਨ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਗਿਆ। ਇਸੇ ਤਰ੍ਹਾਂ ਟੇਬਲ ਟੈਨਿਸ ਦੇ ਅੰਡਰ-14 ਲੜਕਿਆਂ ਦੀ ਟੀਮ ਨੇ ਚਾਂਦੀ ਦਾ ਅਤੇ ਅੰਡਰ-19 ਲੜਕੀਆਂ ਦੀ ਟੀਮ ਨੇ ਸੋਨੇ ਦਾ ਤਗਮਾ ਜਿੱਤਿਆ। ਜੂਡੋ ਦੇ ਮੁਕਾਬਲਿਆਂ ’ਚ ਖਿਡਾਰੀਆਂ ਨੇ 2 ਸੋਨੇ, 4 ਚਾਂਦੀ ਅਤੇ 1 ਕਾਂਸੀ ਦੇ ਤਗੇ ਜਿੱਤ ਕੇ ਸ਼ਾਨਦਾਰ ਪ੍ਰਾਪਤੀ ਕੀਤੀ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸਕੂਲ ਦੇ ਚੇਅਰਮੈਨ ਪ੍ਰਮੋਦ ਭਾਰਦਵਾਜ ਅਤੇ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਖੇਡਾਂ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਹ ਸ਼ਾਨਦਾਰ ਜਿੱਤਾਂ ਸਕੂਲ ਲਈ ਮਾਣ ਵਾਲੀ ਗੱਲ ਹਨ ਅਤੇ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹਨ।
Ad Position 22
No active advertisement
ਪਿਛਲੀ ਖ਼ਬਰ ਦੀਪਕ ਸ਼ਾਹਕੋਟੀ ਅਤੇ ਲਵਲੀ ਵਾਲੀਆ ਨੇ ਸੰਗਤਾਂ ਨੂੰ ਕੀਤਾ ਨਿਹਾਲ ਅਗਲੀ ਖ਼ਬਰ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਖੇ ਜਿਣਸੀ ਸ਼ੋਸ਼ਣ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24