ਹਰਕੀਤ ਸਿੰਘ 2 ਨਵੰਬਰ ਨੂੰ ਸੰਭਾਲਣਗੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ
ਆਦਮਪੁਰ, 29 ਅਕਤੂਬਰ (ਹਰਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਆਦਮਪੁਰ ਤੋਂ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਹਰਕੀਤ ਸਿੰਘ 2 ਨਵੰਬਰ ਨੂੰ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲਣ ਜਾ ਰਹੇ ਹਨ। ਇਸ ਸਬੰਧੀ ਮਾਰਕੀਟ ਕਮੇਟੀ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰਵਾਇਆ ਜਾਵੇਗਾ, ਜਿਸ ਵਿੱਚ ਹਲਕਾ ਇੰਚਾਰਜ ਪਵਨ ਕੁਮਾਰ ਟੀਨੂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।
ਹ
ਹਰਕੀਤ ਸਿੰਘ ਨਿੱਝਰ
30-10-2026
ਆਦਮਪੁਰ, 29 ਅਕਤੂਬਰ (ਹਰਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਆਦਮਪੁਰ ਤੋਂ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਹਰਕੀਤ ਸਿੰਘ 2 ਨਵੰਬਰ ਨੂੰ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲਣ ਜਾ ਰਹੇ ਹਨ। ਇਸ ਸਬੰਧੀ ਮਾਰਕੀਟ ਕਮੇਟੀ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰਵਾਇਆ ਜਾਵੇਗਾ, ਜਿਸ ਵਿੱਚ ਹਲਕਾ ਇੰਚਾਰਜ ਪਵਨ ਕੁਮਾਰ ਟੀਨੂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਹਮੇਸ਼ਾ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਦਾ ਪੂਰਾ ਮਾਣ-ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਹਰਕੀਤ ਸਿੰਘ ਦੀ ਨਿਯੁਕਤੀ ਨਾਲ ਮਾਰਕੀਟ ਕਮੇਟੀ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ/ਵਪਾਰੀਆਂ ਨੂੰ ਆਉਂਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਨਵ-ਨਿਯੁਕਤ ਚੇਅਰਮੈਨ ਹਰਕੀਤ ਸਿੰਘ ਨੇ ਆਪਣੀ ਇਸ ਨਿਯੁਕਤੀ ਲਈ ਪਾਰਟੀ ਹਾਈਕਮਾਨ, ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦਾ ਧੰਨਵਾਦ ਕੀਤਾ।