29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਤਲੁਜ ਦਰਿਆ ’ਤੇ ਪਤੀ-ਪਤਨੀ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ਼, ਔਰਤ ਨੇ ਦਿਖਾਈ ਦਲੇਰੀ

ਫਿਲੌਰ, 29 ਅਕਤੂਬਰ (ਵਿਪਨ ਗੈਰੀ)-ਫਿਲੌਰ ਤੋਂ ਲੁਧਿਆਣਾ ਜਾਣ ਲਈ ਸਤਲੁਜ ਦਰਿਆਂ ਤੇ ਬਣੇ ਪੁਲ ’ਤੇ ਅੱਜ ਲੁੱਟ-ਖੋਹ ਦੀ ਘਟਨਾ ਵਾਪਰੀ ਜਿਸ ਵਿੱਚ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਮੋਟਰਸਾਈਕਲ ਤੇ ਜਾ ਰਹੇ ਪਤੀ-ਪਤਨੀ ਤੋਂ ਪਰਸ ਖੋਹਣ ਦੀ ਕੋਸ਼ਿਸ਼ ਕੀਤੀ, ਪਰ ਔਰਤ ਨੇ ਦਲੇਰੀ ਦਿਖਾਉਂਦੇ ਹੋਏ ਆਪਣਾ ਪਰਸ ਨਹੀਂ ਛੱਡਿਆ। ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਦੋਵੇਂ ਪਤੀ-ਪਤਨੀ ਸੜਕ ‘ਤੇ ਡਿੱਗ ਕੇ ਜ਼ਖ਼ਮੀ ਹੋ ਗਏ, ਜਦਕਿ ਕਥਿਤ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ।

Ad Position 21
No active advertisement
ਅਜੀਤ ਡੈਸਕ 30-10-2026
ਫਿਲੌਰ, 29 ਅਕਤੂਬਰ (ਵਿਪਨ ਗੈਰੀ)-ਫਿਲੌਰ ਤੋਂ ਲੁਧਿਆਣਾ ਜਾਣ ਲਈ ਸਤਲੁਜ ਦਰਿਆਂ ਤੇ ਬਣੇ ਪੁਲ ’ਤੇ ਅੱਜ ਲੁੱਟ-ਖੋਹ ਦੀ ਘਟਨਾ ਵਾਪਰੀ ਜਿਸ ਵਿੱਚ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਮੋਟਰਸਾਈਕਲ ਤੇ ਜਾ ਰਹੇ ਪਤੀ-ਪਤਨੀ ਤੋਂ ਪਰਸ ਖੋਹਣ ਦੀ ਕੋਸ਼ਿਸ਼ ਕੀਤੀ, ਪਰ ਔਰਤ ਨੇ ਦਲੇਰੀ ਦਿਖਾਉਂਦੇ ਹੋਏ ਆਪਣਾ ਪਰਸ ਨਹੀਂ ਛੱਡਿਆ।ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਦੋਵੇਂ ਪਤੀ-ਪਤਨੀ ਸੜਕ ‘ਤੇ ਡਿੱਗ ਕੇ ਜ਼ਖ਼ਮੀ ਹੋ ਗਏ, ਜਦਕਿ ਕਥਿਤ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ।ਮਾਮਲੇ ਸਬੰਧੀ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਸਬੰਧੀ ਸੂਚਨਾ ਮਿਲੀ ਸੀ ਜਿਸ ਤੋਂ ਤੁਰੰਤ ਬਾਅਦ ਉਹ ਮੌਕੇ ਤੇ ਪੁੱਜੇ ਅਤੇ ਮੋਟਰਸਾਈਕਲ ਸਵਾਰ ਹਾਦਸਾਗ੍ਰਸਤ ਹਾਲਤ ਵਿੱਚ ਮਿਲੇ ਜਿਹਨਾਂ ਨੇ ਸਾਰੀ ਘਟਨਾ ਬਾਰੇ ਦਸਿਆ। ਉਕਤ ਪਤੀ ਪਤਨੀ ਜਲੰਧਰ ਤੋਂ ਲੁਧਿਆਣਾ ਜਾ ਰਹੇ ਸਨ ਤੇ ਪੁੱਲ ਤੇ ਉਨਾਂ ਨਾਲ ਲੁੱਟ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ।ਜਿਸ ਮਗਰੋਂ ਐਸਐਸਐਫ ਦੀ ਟੀਮ ਨੇ ਤੁਰੰਤ ਜ਼ਖ਼ਮੀ ਪਤੀ-ਪਤਨੀ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਮੌਕੇ ਮੌਜੂਦ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਦੋਵਾਂ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲੁਧਿਆਣਾ ਭੇਜਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਨਕੋਦਰ ਦੀ ਲੋਕ ਮਿਲਣੀ ’ਚ ਪਹੁੰਚੇ ਲੋਕਾਂ ਦਾ ਇੰਦਰਜੀਤ ਕੌਰ ਮਾਨ ਵਲੋਂ ਧੰਨਵਾਦ ਅਗਲੀ ਖ਼ਬਰ ਹਲਕਾ ਕਰਤਾਰਪੁਰ ਦੀ ਕਮਾਨ ਤਰੁਣ ਰਾਏ ਨੂੰ ਸੌਂਪੇ ਜਾਣ ’ਤੇ ਅਕਾਲੀ ਆਗੂਆਂ ਕੀਤਾ ਸੁਖਬੀਰ ਦਾ ਧੰਨਵਾਦ
Ad Position 24