29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਨਕੋਦਰ ਦੀ ਲੋਕ ਮਿਲਣੀ ’ਚ ਪਹੁੰਚੇ ਲੋਕਾਂ ਦਾ ਇੰਦਰਜੀਤ ਕੌਰ ਮਾਨ ਵਲੋਂ ਧੰਨਵਾਦ

ਨਕੋਦਰ, 29 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ ਵਿਧਾਨ ਸਭਾ ਹਲਕੇ ਦੇ ਪਿੰਡ ਸਰੀਂਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਹਲਕੇ ਦੇ ਲੋਕਾਂ ਦਾ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਆਪਣੇ ਕੀਮਤੀ ਸਮੇਂ ’ਚੋਂ ਸਮਾਂ ਕੱਢ ਕੇ ਲੋਕ ਮਿਲਣੀ ਵਿੱਚ ਸ਼ਮੂਲੀਅਤ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।

Ad Position 21
No active advertisement
ਅਜੀਤ ਡੈਸਕ 30-10-2026
ਨਕੋਦਰ, 29 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ ਵਿਧਾਨ ਸਭਾ ਹਲਕੇ ਦੇ ਪਿੰਡ ਸਰੀਂਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਹਲਕੇ ਦੇ ਲੋਕਾਂ ਦਾ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਆਪਣੇ ਕੀਮਤੀ ਸਮੇਂ ’ਚੋਂ ਸਮਾਂ ਕੱਢ ਕੇ ਲੋਕ ਮਿਲਣੀ ਵਿੱਚ ਸ਼ਮੂਲੀਅਤ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਲੋਕ ਮਿਲਣੀ ਵਿੱਚ ਲੋਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਨੇ ਆਮ ਆਦਮੀ ਪਾਰਟੀ ਪ੍ਰਤੀ ਉਨ੍ਹਾਂ ਦੇ ਸਮਰਥਨ ਨੂੰ ਦਰਸਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਇਹ ਉਤਸ਼ਾਹ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਹੌਸਲੇ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਨੇ ‘2027 ਵਿੱਚ ਫਿਰ ਬਣੇਗੀ ਮਾਨ ਸਰਕਾਰ’ ਦਾ ਨਾਅਰਾ ਦਿੰਦਿਆਂ ਪਾਰਟੀ ਦੀ ਅਗਲੀ ਸਰਕਾਰ ਬਣਨ ਦਾ ਭਰੋਸਾ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਡੱਲੇਵਾਲ ਵਿਖੇ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਤਲੁਜ ਦਰਿਆ ’ਤੇ ਪਤੀ-ਪਤਨੀ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ਼, ਔਰਤ ਨੇ ਦਿਖਾਈ ਦਲੇਰੀ
Ad Position 24