31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕਮਿਸ਼ਨਰੇਟ ਪੁਲਿਸ ਤੇ ਨਿਗਮ ਦੀ ਟੀਮ ਨੇ ਤੇਜ ਮੋਹਨ ਨਗਰ ’ਚ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ

ਜਲੰਧਰ, 30 ਅਕਤੂਬਰ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਵਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਬਸਤੀ ਸ਼ੇਖ ਅਧੀਨ ਆਉਂਦੇ ਮੁਹੱਲਾ ਤੇਜ ਮੋਹਨ ਨਗਰ ਵਿਖੇ ਨਸ਼ਾ ਤਸਕਰ ਵਲੋਂ ਕੀਤੀ ਗਈ ਨਾਜਾਇਜ਼ ਉਸਾਰੀ ਨਿਗਮ ਦੀਆਂ ਟੀਮਾਂ ਨੂੰ ਨਾਲ ਲੈ ਕੇ ਢਾਹ ਦਿੱਤੀ ਗਈ। ਇਸ ਕਾਰਵਾਈ ਮੌਕੇ ਵੱਡੀ ਗਿਣਤੀ ’ ਚ ਪੁਲਿਸ ਅਫਸਰ ਤੇ ਮੁਲਾਜ਼ਮ ਅਤੇ ਨਿਗਮ ਦੀ ਟੀਮ ਦੇ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ, ਜਿਨ੍ਹਾਂ ਦੀ ਅਗਵਾਈ ਏ.

Ad Position 21
No active advertisement
ਅਜੀਤ ਡੈਸਕ 31-10-2026
ਜਲੰਧਰ, 30 ਅਕਤੂਬਰ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਵਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਬਸਤੀ ਸ਼ੇਖ ਅਧੀਨ ਆਉਂਦੇ ਮੁਹੱਲਾ ਤੇਜ ਮੋਹਨ ਨਗਰ ਵਿਖੇ ਨਸ਼ਾ ਤਸਕਰ ਵਲੋਂ ਕੀਤੀ ਗਈ ਨਾਜਾਇਜ਼ ਉਸਾਰੀ ਨਿਗਮ ਦੀਆਂ ਟੀਮਾਂ ਨੂੰ ਨਾਲ ਲੈ ਕੇ ਢਾਹ ਦਿੱਤੀ ਗਈ। ਇਸ ਕਾਰਵਾਈ ਮੌਕੇ ਵੱਡੀ ਗਿਣਤੀ ’ ਚ ਪੁਲਿਸ ਅਫਸਰ ਤੇ ਮੁਲਾਜ਼ਮ ਅਤੇ ਨਿਗਮ ਦੀ ਟੀਮ ਦੇ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ, ਜਿਨ੍ਹਾਂ ਦੀ ਅਗਵਾਈ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਅਤੇ ਏ. ਟੀ. ਪੀ. ਸੰਦੀਪ ਕੁਮਾਰ ਵਲੋਂ ਕੀਤੀ ਗਈ। ਇਸ ਸਾਰੀ ਕਾਰਵਾਈ ਦੀ ਨਿਗਰਾਨੀ ਕਰਨ ਲਈ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਖੁਦ ਮੌਜੂਦ ਰਹੇ ਜਦੋਂਕਿ ਉਨ੍ਹਾਂ ਦੇ ਨਾਲ ਏ. ਡੀ. ਸੀ. ਪੀ.-2 ਮਾਧਵੀ ਸ਼ਰਮਾ ਵੀ ਮੌਜੂਦ ਸਨ। ਇਸ ਕਾਰਵਾਈ ਸੰਬੰਧੀ ਗੱਲਬਾਤ ਕਰਦਿਆਂ ਸੀ. ਪੀ. ਸਤਿੰਦਰ ਸਿੰਘ ਨੇ ਦੱਸਿਆ ਕਿ ਉਕਤ ਨਾਜਾਇਜ਼ ਉਸਾਰੀ ਨਸ਼ਾ ਤਸਕਰੀ ਦੇ ਮਾਮਲਿਆਂ ’ਚ ਸ਼ਾਮਲ ਮੁਲਜ਼ਮ ਗਗਨਦੀਪ ਸਿੰਘ ਉਰਫ ਗੱਗੀ ਵਲੋਂ ਕੀਤੀ ਗਈ ਸੀ, ਜਿਸ ’ਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ’ਤੇ ਕੁੱਲ 7 ਮੁਕੱਦਮੇ ਦਰਜ ਹਨ, ਜਿਨ੍ਹਾਂ ’ਚੋਂ 5 ਐੱਨ. ਡੀ. ਪੀ. ਐੱਸ. ਐਕਟ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸੰਬੰਧਿਤ ਹਨ। ਇਨ੍ਹਾਂ ’ਚੋਂ 6 ਮਾਮਲੇ ਥਾਣਾ ਡਵੀਜ਼ਨ ਨੰਬਰ-5 ਅਤੇ ਇਕ ਮਾਮਲਾ ਥਾਣਾ ਨਵੀਂ ਬਾਰਾਂਦਰੀ ਵਿਖੇ ਦਰਜ ਕੀਤਾ ਗਿਆ ਸੀ। ਪਿਛਲੇ 13 ਸਾਲਾਂ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ’ਚ ਸ਼ਾਮਲ ਮੁਲਜ਼ਮ ਗੱਗੀ ਇਸ ਵੇਲੇ ਐੱਨ. ਡੀ. ਪੀ. ਐੱਸ. ਐਕਟ ਦੇ ਇਕ ਕੇਸ ’ਚ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਬੰਦ ਹੈ। ਸੀ. ਪੀ. ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਾ ਤਸਕਰੀ ’ਚ ਸ਼ਾਮਲ ਵਿਅਕਤੀਆਂ ਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਕਾਰਵਾਈਆਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ। ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਿਸ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਇੰਪਰੂਵਮੈਂਟ ਟਰੱਸਟ ਨੂੰ ਮੁੜ ਝਟਕਾ-ਅਲਾਟੀ ਤੇ ਆਪਣੇ ਹੀ ਸਾਬਕਾ ਕਰਮਚਾਰੀ ਨੂੰ 1 ਕਰੋੜ ਰੁਪਏ ਦੇਣ ਦੇ ਆਦੇਸ਼ ਅਗਲੀ ਖ਼ਬਰ ਟਰੱਕ ਦੀ ਲਪੇਟ ’ ਚ ਆਉਣ ਕਾਰਨ ਸਾਈਕਲ ਸਵਾਰ ਪਤਨੀ ਦੀ ਮੌਤ , ਪਤੀ ਗੰਭੀਰ ਜ਼ਖਮੀ
Ad Position 24