31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੰਗਰੂਰ ਰੈਲੀ ਸੰਬੰਧੀ ਓ. ਪੀ. ਸੋਨੀ ਤੇ ਰਜ਼ੀਆ ਸੁਲਤਾਨਾ ਵਲੋਂ ਜਲੰਧਰ ਦੇ ਕਾਂਗਰਸੀ ਆਗੂਆਂ ਨਾਲ ਮੀਟਿੰਗ

ਜਲੰਧਰ, 30 ਅਕਤੂਬਰ (ਜਸਪਾਲ ਸਿੰਘ)-ਕਾਂਗਰਸ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕਰਵਾਈ ਜਾ ਰਹੀ ਇਨਸਾਫ਼ ਰੈਲੀ ’ਚ ਜਲੰਧਰ ਸ਼ਹਿਰੀ ਅਤੇ ਦਿਹਾਤੀ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਅਤੇ ਵਰਕਰ ਸ਼ਮੂਲੀਅਤ ਕਰਨਗੇ। ਇਸ ਸੰਬੰਧੀ ਕਾਂਗਰਸ ਭਵਨ ਜਲੰਧਰ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਲੰਧਰ ਸ਼ਹਿਰੀ ਅਤੇ ਦਿਹਾਤੀ ਲਈ ਨਿਯੁਕਤ ਕੀਤੇ ਗਏ ਅਬਜ਼ਰਵਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਸਾਬਕਾ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 31-10-2026
ਜਲੰਧਰ, 30 ਅਕਤੂਬਰ (ਜਸਪਾਲ ਸਿੰਘ)-ਕਾਂਗਰਸ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕਰਵਾਈ ਜਾ ਰਹੀ ਇਨਸਾਫ਼ ਰੈਲੀ ’ਚ ਜਲੰਧਰ ਸ਼ਹਿਰੀ ਅਤੇ ਦਿਹਾਤੀ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਅਤੇ ਵਰਕਰ ਸ਼ਮੂਲੀਅਤ ਕਰਨਗੇ। ਇਸ ਸੰਬੰਧੀ ਕਾਂਗਰਸ ਭਵਨ ਜਲੰਧਰ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਲੰਧਰ ਸ਼ਹਿਰੀ ਅਤੇ ਦਿਹਾਤੀ ਲਈ ਨਿਯੁਕਤ ਕੀਤੇ ਗਏ ਅਬਜ਼ਰਵਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਸਾਬਕਾ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਦੋਵਾਂ ਅਬਜ਼ਰਵਰਾਂ ਨੇ ਵਿਧਾਇਕਾਂ, ਸਾਬਕਾ ਵਿਧਾਇਕਾਂ, ਹਲਕਾ ਇੰਚਾਰਜਾਂ ਅਤੇ ਬਲਾਕ ਪ੍ਰਧਾਨਾਂ ਨਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ । ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਹੋਣ ਵਾਲੀ ਇਸ ਇਨਸਾਫ਼ ਰੈਲੀ ਵਿੱਚ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਵੀ ਸੰਬੋਧਨ ਕਰਨਗੇ। ਉਨ੍ਹਾਂ ਜਲੰਧਰ ਦੇ ਸਮੁੱਚੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਅਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਾਜਿੰਦਰ ਬੇਰੀ, ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਨਕੋਦਰ ਦੇ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ, ਕਰਤਾਰਪੁਰ ਦੇ ਹਲਕਾ ਇੰਚਾਰਜ ਸ. ਰਾਜਿੰਦਰ ਸਿੰਘ (ਸਾਬਕਾ ਐੱਸ.ਐੱਸ.ਪੀ.), ਜਲੰਧਰ ਪੱਛਮੀ ਦੀ ਹਲਕਾ ਇੰਚਾਰਜ ਬੀਬੀ ਸੁਰਿੰਦਰ ਕੌਰ ਅਤੇ ਕਰਤਾਰਪੁਰ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਹਾਜ਼ਰ ਸਨ । ਇਸ ਤੋਂ ਇਲਾਵਾ ਸ. ਪਰਗਟ ਸਿੰਘ ਦੇ ਪੀ.ਏ. ਮਨਵੀਰ ਸਿੰਘ, ਜਲੰਧਰ ਦਿਹਾਤੀ ਦੇ ਬਲਾਕ ਪ੍ਰਧਾਨ ਸੁਰਿੰਦਰਜੀਤ ਸਿੰਘ ਚੱਠਾ, ਗੁਰਦੀਪ ਸਿੰਘ ਜੱਖੋਪੁਰ, ਮਹਿੰਦਰ ਪਾਲ ਸਿੰਘ ਟੁਰਨਾ, ਤਰਲੋਚਨ ਸਿੰਘ ਸੰਘਾ, ਦਵਿੰਦਰ ਸਿੰਘ ਲਸਾੜਾ, ਪਰਮਿੰਦਰ ਸਿੰਘ ਮੱਲੀ, ਅਮਰਜੀਤ ਕੰਗ, ਮੋਤਾ ਸਿੰਘ ਅਤੇ ਦਾਰਾ ਸਿੰਘ ਸਮੇਤ ਜਲੰਧਰ ਸ਼ਹਿਰੀ ਦੇ ਬਲਾਕ ਪ੍ਰਧਾਨ ਪ੍ਰੇਮ ਨਾਥ ਦਕੋਹਾ, ਰਾਜੇਸ਼ ਜਿੰਦਲ ਟੋਨੂੰ, ਹਰਮੀਤ ਸਿੰਘ, ਰਸ਼ਪਾਲ ਜੱਖੂ, ਦੀਪਕ ਸ਼ਰਮਾ ਮੋਨਾ, ਜਗਦੀਪ ਸਿੰਘ, ਜਗਤਾਰ ਸਿੰਘ, ਪ੍ਰਭਦਿਆਲ ਭਗਤ ਅਤੇ ਜਤਿੰਦਰ ਜੋਨੀ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਨਕੋਦਰ ਫੇਰੀ ਨੇ ਹਲਕੇ ਦੇ ਲੋਕਾਂ ਨੂੰ ਕੀਤਾ ਨਿਰਾਸ਼-ਅਸ਼ਵਨ ਭੱਲਾ ਅਗਲੀ ਖ਼ਬਰ ਜਲੰਧਰ ਇੰਪਰੂਵਮੈਂਟ ਟਰੱਸਟ ਨੂੰ ਮੁੜ ਝਟਕਾ-ਅਲਾਟੀ ਤੇ ਆਪਣੇ ਹੀ ਸਾਬਕਾ ਕਰਮਚਾਰੀ ਨੂੰ 1 ਕਰੋੜ ਰੁਪਏ ਦੇਣ ਦੇ ਆਦੇਸ਼
Ad Position 24