ਮੁੱਖ ਮੰਤਰੀ ਦੀ ਨਕੋਦਰ ਫੇਰੀ ਨੇ ਹਲਕੇ ਦੇ ਲੋਕਾਂ ਨੂੰ ਕੀਤਾ ਨਿਰਾਸ਼-ਅਸ਼ਵਨ ਭੱਲਾ
ਜਲੰਧਰ, 30 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਸ਼ਵਨ ਭੱਲਾ ਨੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਦੀ ਸਖਤ ਸ਼ਬਦਾਂ ’ਚ ਆਲੋਚਨਾ ਕਰਦੇ ਹੋਏ ਕਿਹਾ ਕਿ ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਕੋਦਰ ਹਲਕੇ ’ਚ ਕੀਤੀ ਗਈ ਲੋਕ ਮਿਲਣੀ ਨੇ ਸਮੁੱਚੇ ਹਲਕੇ ਦੇ ਲੋਕਾਂ ਨੂੰ ਨਿਰਾਸ਼ ਤੇ ਹਤਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਹਲਕੇ ਦੇ ਇਸ ਦੌਰੇ ਦੌਰਾਨ ਕੇਵਲ ਇਕ ਪਿੰਡ ਨੂੰ ਹੀ ਗਰਾਂਟ ਦੇ ਕੇ ਗਏ ਹਨ, ਜਦਕਿ ਬਾਕੀ ਦੇ ਪਿੰਡਾਂ ਨੂੰ ਉਨ੍ਹਾਂ ਨੇ ਪੂਰੀ ਤਰ੍ਹਾਂ ਨਾਲ ਨਜ਼ਰ ਅੰਦਾਜ਼ ਕੀਤਾ ਹੈ।
ਜਲੰਧਰ, 30 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਸ਼ਵਨ ਭੱਲਾ ਨੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਦੀ ਸਖਤ ਸ਼ਬਦਾਂ ’ਚ ਆਲੋਚਨਾ ਕਰਦੇ ਹੋਏ ਕਿਹਾ ਕਿ ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਕੋਦਰ ਹਲਕੇ ’ਚ ਕੀਤੀ ਗਈ ਲੋਕ ਮਿਲਣੀ ਨੇ ਸਮੁੱਚੇ ਹਲਕੇ ਦੇ ਲੋਕਾਂ ਨੂੰ ਨਿਰਾਸ਼ ਤੇ ਹਤਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਹਲਕੇ ਦੇ ਇਸ ਦੌਰੇ ਦੌਰਾਨ ਕੇਵਲ ਇਕ ਪਿੰਡ ਨੂੰ ਹੀ ਗਰਾਂਟ ਦੇ ਕੇ ਗਏ ਹਨ, ਜਦਕਿ ਬਾਕੀ ਦੇ ਪਿੰਡਾਂ ਨੂੰ ਉਨ੍ਹਾਂ ਨੇ ਪੂਰੀ ਤਰ੍ਹਾਂ ਨਾਲ ਨਜ਼ਰ ਅੰਦਾਜ਼ ਕੀਤਾ ਹੈ। ਅਸ਼ਵਨ ਭੱਲਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਹਲਕੇ ਦੇ ਲੋਕਾਂ ਨੂੰ ਦੇਣਾ ਤਾਂ ਕੀ ਸੀ, ਸਗੋਂ ਉਲਟਾ ਉਨ੍ਹਾਂ ਨੂੰ ਗਾਲਾਂ ਕੱਢਣੀਆਂ ਸਿਖਾ ਕੇ ਗਏ ਹਨ। ਉਨ੍ਹਾਂ ਕਿਹਾ ਕਿ ਗਾਲਾਂ ਕੱਢਣ ਨਾਲ ਸੂਬੇ ਦਾ ਕੀ ਭਲਾ ਹੋਵੇਗਾ, ਇਹ ਤਾਂ ਮੁੱਖ ਮੰਤਰੀ ਹੀ ਦੱਸ ਸਕਦੇ ਹਨ। ਅਸ਼ਵਨ ਭੱਲਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਨਸ਼ਿਆਂ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਤੇ ਨਾਜਾਇਜ਼ ਮਾਈਨਿੰਗ ਆਦਿ ਮੁੱਦਿਆਂ ਨਾਲ ਜੂਝ ਰਹੇ ਹਨ ਪਰ ਸਰਕਾਰ ਲੋਕਾਂ ਨੂੰ ਚੁਟਕਲਿਆਂ ਨਾਲ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ’ਚ ਵੀ ਪੀੜਤ ਪਰਿਵਾਰ ਨੂੰ ਇਨਸਾਫ ਦਿੱਤੇ ਜਾਣ ਦੀ ਮੰਗ ਕਰਦੇ ਹੋਏ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਪਰਿਵਾਰ ਨਾਲ ਚੱਟਾਨ ਦੀ ਤਰ੍ਹਾਂ ਖੜ੍ਹੀ ਹੈ।