ਜਨਗਣਨਾ 2027 ’ਚ ਲੋਕ ਵੱਧ ਤੋਂ ਵੱਧ ਸਵੈ-ਗਣਨਾ ਦੀ ਸਹੂਲਤ ਦਾ ਲਾਭ ਉਠਾਉਣ-ਸੁਰਿੰਦਰ ਸਿੰਘ
ਜਲੰਧਰ, 30 ਅਕਤੂਬਰ (ਸ਼ਿਵ)-ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਅਤੇ ਪ੍ਰਿੰਸੀਪਲ ਸੈਂਸਜ਼ ਅਫ਼ਸਰ ਸੁਰਿੰਦਰ ਸਿੰਘ ਪੀ. ਸੀ.
ਸ
ਸੁਰਿੰਦਰ ਸਿੰਘ
31-10-2026
ਜਲੰਧਰ, 30 ਅਕਤੂਬਰ (ਸ਼ਿਵ)-ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਅਤੇ ਪ੍ਰਿੰਸੀਪਲ ਸੈਂਸਜ਼ ਅਫ਼ਸਰ ਸੁਰਿੰਦਰ ਸਿੰਘ ਪੀ.ਸੀ.ਐੱਸ. ਨੇ ਸ਼ਹਿਰ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਗਣਨਾ 2027 ਤਹਿਤ ਨਿਰਧਾਰਤ ਸਮੇਂ ਦੌਰਾਨ ਅਧਿਕਾਰਤ ਜਨਗਣਨਾ ਪੋਰਟਲ ਰਾਹੀਂ ਆਨਲਾਈਨ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਸਹੂਲਤ ਅਨੁਸਾਰ ਪਰਿਵਾਰ ਦੇ ਵੇਰਵੇ ਦਰਜ ਕਰਨ। ਉਨ੍ਹਾਂ ਕਿਹਾ ਕਿ ਜਦੋਂ ਜਨਗਣਨਾ ਅਮਲਾ ਘਰ-ਘਰ ਪਹੁੰਚੇ ਤਾਂ ਸ਼ਹਿਰ ਵਾਸੀ ਉਨ੍ਹਾਂ ਨੂੰ ਸਹੀ ਅਤੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਇਸ ਮਹੱਤਵਪੂਰਨ ਕੌਮੀ ਕਾਰਜ ਵਿਚ ਪੂਰਾ ਸਹਿਯੋਗ ਦੇਣ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਨਾਗਰਿਕ ਦੀ ਭਾਗੀਦਾਰੀ ਜਨਗਣਨਾ ਮੁਹਿੰਮ ਦੀ ਸਫਲਤਾ ਲਈ ਬੇਹੱਦ ਅਹਿਮ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਜਲੰਧਰ ਸ਼ਹਿਰ ਦਾ ਕੋਈ ਵੀ ਘਰ ਜਾਂ ਵਿਅਕਤੀ ਜਨਗਣਨਾ ਤੋਂ ਵਾਂਝਾ ਨਾ ਰਹੇ। ਸੁਰਿੰਦਰ ਸਿੰਘ ਨੇ ਕਿਹਾ ਕਿ ਜਨਗਣਨਾ ਸਿਰਫ਼ ਇੱਕ ਸਰਕਾਰੀ ਪ੍ਰਕਿਰਿਆ ਨਹੀਂ, ਸਗੋਂ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਹਰੇਕ ਵਿਅਕਤੀ ਦੀ ਸਾਂਝੀ ਕੌਮੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਜਨਗਣਨਾ 2027 ਨੂੰ ਜਲੰਧਰ ਵਿਚ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਹਿਯੋਗ ਕਰਨ।