ਗੁਰਦੁਆਰਾ ਅਵਤਾਰ ਨਗਰ ਵਿਖੇ ਮਨਾਇਆ ਚੌਥੇ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ
ਜਲੰਧਰ, 30 ਅਕਤੂਬਰ (ਐੱਮ. ਐੱਸ.
ਜਲੰਧਰ, 30 ਅਕਤੂਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗਲੀ ਨੰਬਰ 3, ਅਵਤਾਰ ਨਗਰ, ਜਲੰਧਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਦੌਰਾਨ ਸੰਗਤ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ‘ਗੁਰਦਾਸਪੁਰੀ’, ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਭਾਈ ਸੁਰਪੰਚਮ ਪ੍ਰੀਤ ਸਿੰਘ ‘ਸ਼ਾਂਤ’ ਦੇ ਜਥੇ ਨੇ ਵੀ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਕਟਾਰੀਆ, ਗੁਰਿੰਦਰ ਸਿੰਘ ਮਝੈਲ, ਜਤਿੰਦਰਪਾਲ ਸਿੰਘ ਮਝੈਲ, ਦਵਿੰਦਰ ਸਿੰਘ ਰੈਕਸੀ, ਕਰਨੈਲ ਸਿੰਘ, ਕੰਵਲਜੀਤ ਸਿੰਘ ਬਹਿਲ, ਮਹਿੰਦਰ ਸਿੰਘ, ਸੁਖਚੈਨ ਸਿੰਘ, ਗੁਰਦੀਪ ਸਿੰਘ ਕਾਲੜਾ ਅਤੇ ਹੋਰ ਹਾਜ਼ਰ ਸਨ।