ਸਾਇੰਸ ਡਰਾਮਾ ਮੁਕਾਬਲੇ ’ਚ ਸਰਕਾਰੀ ਮਿਡਲ ਸਕੂਲ ਆਲੋਵਾਲ ਅੱਵਲ
ਨਕੋਦਰ, 30 ਅਕਤੂਬਰ (ਗੁਰਵਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਐੱਸ. ਸੀ.
ਨਕੋਦਰ, 30 ਅਕਤੂਬਰ (ਗੁਰਵਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਐੱਸ.ਸੀ.ਈ.ਆਰ.ਟੀ. ਦੀਆਂ ਹਦਾਇਤਾਂ ਅਨੁਸਾਰ ਸੈਸ਼ਨ 2026-27 ਦੇ ਬਲਾਕ ਪੱਧਰੀ ਸਾਇੰਸ ਡਰਾਮਾ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ਼ੰਕਰ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਨਕੋਦਰ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵਿਗਿਆਨਕ ਵਿਸ਼ਿਆਂ ਨੂੰ ਨਾਟਕੀ ਅੰਦਾਜ਼ ’ਚ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੁਕਾਬਲੇ ’ਚ ਸਰਕਾਰੀ ਮਿਡਲ ਸਕੂਲ ਆਲੋਵਾਲ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ, ਵਿਲੱਖਣ ਅੰਦਾਜ਼ ਅਤੇ ਟੀਮ ਵਰਕ ਸਦਕਾ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ’ਚ ਖੁਸ਼ੀ ਅਤੇ ਮਾਣ ਦਾ ਮਾਹੌਲ ਬਣ ਗਿਆ। ਇਸ ਮੌਕੇ ਡੀ.ਡੀ.ਓ. ਮੈਡਮ ਸ਼੍ਰੀਮਤੀ ਪੂਨਮ ਕੁਮਾਰੀ ਵਲੋਂ ਜੇਤੂ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ। ਬੀ.ਐੱਨ.ਓ. ਕਮ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਦਮਨਜੀਤ ਕੌਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਸਫ਼ਲਤਾ ਪਿੱਛੇ ਗਾਈਡ ਅਧਿਆਪਕਾ ਸ਼੍ਰੀਮਤੀ ਗੋਰਵੀ ਅਤੇ ਸ਼੍ਰੀ ਸੰਨੀ ਛਾਬੜਾ ਦੀ ਮਿਹਨਤ, ਸਮਰਪਣ ਅਤੇ ਯੋਗ ਅਗਵਾਈ ਦਾ ਅਹਿਮ ਯੋਗਦਾਨ ਰਿਹਾ। ਸਕੂਲ ਇੰਚਾਰਜ ਸੁਰਿੰਦਰ ਕੌਰ ਵਲੋਂ ਵੀ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਅਤੇ ਗਾਈਡ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ।