ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਵਲੋਂ ਹਲਕਾ ਨਕੋਦਰ-ਨੂਰਮਹਿਲ ਵਿਖੇ ਅਹਿਮ ਮੀਟਿੰਗ
ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ ਮੀਟਿੰਗ, ਗੁਲਜ਼ਾਰ ਸਿੰਘ ਰਣੀਕੇ ਨੇ ਕੀਤੀ ਪ੍ਰਧਾਨਗੀ
ਨੂਰਮਹਿਲ, 30 ਅਕਤੂਬਰ (ਤਜਿੰਦਰ ਕੁਮਾਰ)-ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ.
ਨੂਰਮਹਿਲ, 30 ਅਕਤੂਬਰ (ਤਜਿੰਦਰ ਕੁਮਾਰ)-ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਅੱਜ ਇੱਥੇ ਹਲਕਾ ਨਕੋਦਰ ਦੇ ਨੂਰਮਹਿਲ ਵਿਖੇ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ, ਮੁੱਖ ਸੇਵਾਦਾਰ ਹਲਕਾ ਨਕੋਦਰ, ਦੀ ਅਗਵਾਈ ਹੇਠ ਬਹੁਤ ਉਤਸ਼ਾਹ ਨਾਲ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਕੀਤੀ। ਮੀਟਿੰਗ ਦੌਰਾਨ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਐੱਸ.ਸੀ. ਭਾਈਚਾਰੇ ਦੀ ਭਲਾਈ ਅਤੇ ਆਮ ਲੋਕਾਂ ਨਾਲ ਸੰਪਰਕ ਮੁਹਿੰਮ ਤੇਜ਼ ਕਰਨ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਾਜ਼ਰ ਬੁਲਾਰਿਆਂ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਦੌਰਾਨ ਹਮੇਸ਼ਾ ਗਰੀਬ, ਪਛੜੇ ਅਤੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਇਤਿਹਾਸਕ ਯੋਜਨਾਵਾਂ ਲਾਗੂ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਐੱਸ.ਸੀ. ਭਾਈਚਾਰੇ ਦੀ ਸਿੱਖਿਆ, ਰੁਜ਼ਗਾਰ, ਸਮਾਜਿਕ ਸਨਮਾਨ ਅਤੇ ਬਰਾਬਰੀ ਦੇ ਮੌਕਿਆਂ ਨੂੰ ਯਕੀਨੀ ਬਣਾਉਣ ਲਈ ਪਾਰਟੀ ਵੱਲੋਂ ਯਤਨ ਨਿਰੰਤਰ ਜਾਰੀ ਰਹਿਣਗੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਨੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨ । ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਂਝੇ ਅਤੇ ਸੁਹਿਰਦ ਯਤਨਾਂ ਨਾਲ ਹੀ ਜਥੇਬੰਦੀ ਨੂੰ ਬੁਲੰਦੀਆਂ ’ਤੇ ਲਿਜਾਇਆ ਜਾ ਸਕਦਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾ ਸਕਦਾ ਹੈ। ਮੀਟਿੰਗ ਵਿੱਚ ਹਲਕੇ ਅੰਦਰ ਐੱਸ.ਸੀ. ਵਿੰਗ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਭਾਈਚਾਰੇ ਦੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਪ੍ਰੀਤਮ ਸਿੰਘ ਬੁਰਜ ਹਸਨ (ਪ੍ਰਧਾਨ ਐੱਸ.ਸੀ. ਵਿੰਗ ਨਕੋਦਰ), ਹਰਬੰਸ ਸਿੰਘ ਦਰਦੀ (ਮੀਤ ਪ੍ਰਧਾਨ ਦੁਆਬਾ ਜ਼ੋਨ), ਸੁਖਦੇਵ ਸਿੰਘ ਗਹੀਰ, ਸੰਦੀਪ ਵਰਮਾ (ਸ਼ਹਿਰੀ ਪ੍ਰਧਾਨ ਨੂਰਮਹਿਲ), ਜਸਵਿੰਦਰ ਸਿੰਘ ਲਾਂਬਾ, ਹਰਜਿੰਦਰ ਸਿੰਘ ਡੱਲਾ, ਨਿਰਮਲ ਸਿੰਘ ਡੱਲਾ, ਪਰਵਿੰਦਰ ਸਿੰਘ ਸ਼ਾਮਪੁਰ, ਕੁੰਦਨ ਸਿੰਘ ਜਨਤਾ ਨਗਰ, ਗੁਰਦੇਵ ਸਿੰਘ ਰਾਮੇਵਾਲ, ਮੇਜਰ ਸਿੰਘ ਔਜਲਾ, ਪਿਆਰਾ ਸਿੰਘ ਕੈਂਥ, ਸਤਨਾਮ ਸਿੰਘ ਅਧਿਕਾਰੀ, ਗੁਰਪ੍ਰੀਤ ਸਿੰਘ ਭੰਡਾਲ, ਪਾਲ ਸਿੰਘ ਉੱਗੀ, ਸਰਪੰਚ ਜਸਵੰਤ ਸਿੰਘ ਸਿੰਘਪੁਰ ਦੋਨਾ, ਇਕਵਾਲ ਸਿੰਘ ਸਹੇਮ, ਜੀਵਨ ਸਿੰਘ ਸਹੇਮ, ਸਮੇਸ਼ ਅਰੋੜਾ, ਰਵਿੰਦਰ ਸਿੰਘ ਪਵਾਦੜਾ, ਗੋਖਾ ਪਵਾਦੜਾ, ਡਾ. ਸੁਖਵਿੰਦਰ ਸਿੰਘ ਪੋਡੇ, ਜਸਪ੍ਰੀਤ ਸਿੰਘ ਰੌਜਰ, ਮੋਨੂ ਤਲਵਣ, ਦਿਆ ਸਿੰਘ ਹਰਦੋਸੰਘਾ, ਪ੍ਰੀਤਮ ਸਿੰਘ ਸਰਪੰਚ, ਅਰਬੇਲ ਸਿੰਘ ਖੀਵਾ, ਸੁਖਵਿੰਦਰ ਸਿੰਘ ਸੋਖਾ ਮੱਲੀਆਂ, ਜਥੇਦਾਰ ਅਗਿਆਕਾਰ ਸਿੰਘ ਜਾਹਾਂਗੀਰ, ਹਰਜਿੰਦਰ ਸਿੰਘ ਜਾਹਾਂਗੀਰ, ਗੁਰਵਿੰਦਰ ਸਿੰਘ ਮਿਠੜਾ ਅਤੇ ਅਮਨ ਡੱਲਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।