30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਰਦੁਆਰਾ ਜਲੰਧਰ ਛਾਉਣੀ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 30 ਅਕਤੂਬਰ (ਜਸਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਗਏ। ਇਸ ਮੌਕੇ ਲਗਾਤਾਰ ਚਾਰ ਦਿਨ ਚੱਲੇ ਸਮਾਗਮਾਂ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਰਾਗੀ ਜਥਿਆਂ, ਜਿਨ੍ਹਾਂ ’ਚ ਭਾਈ ਗੁਰਪ੍ਰੀਤ ਸਿੰਘ ਖਾਲਸਾ, ਭਾਈ ਦਵਿੰਦਰ ਸਿੰਘ, ਭਾਈ ਭੁਪਿੰਦਰ ਸਿੰਘ ਅਤੇ ਭਾਈ ਗੁਰਨਾਮ ਸਿੰਘ ਬੈਂਕਾ ਸ਼ਾਮਿਲ ਹਨ, ਨੇ ਅਲੱਗ ਅਲੱਗ ਦਿਨ ਹਾਜਰੀ ਭਰੀ।

Ad Position 21
No active advertisement
ਅਜੀਤ ਡੈਸਕ 31-10-2026
ਜਲੰਧਰ, 30 ਅਕਤੂਬਰ (ਜਸਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਗਏ। ਇਸ ਮੌਕੇ ਲਗਾਤਾਰ ਚਾਰ ਦਿਨ ਚੱਲੇ ਸਮਾਗਮਾਂ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਰਾਗੀ ਜਥਿਆਂ, ਜਿਨ੍ਹਾਂ ’ਚ ਭਾਈ ਗੁਰਪ੍ਰੀਤ ਸਿੰਘ ਖਾਲਸਾ, ਭਾਈ ਦਵਿੰਦਰ ਸਿੰਘ, ਭਾਈ ਭੁਪਿੰਦਰ ਸਿੰਘ ਅਤੇ ਭਾਈ ਗੁਰਨਾਮ ਸਿੰਘ ਬੈਂਕਾ ਸ਼ਾਮਿਲ ਹਨ, ਨੇ ਅਲੱਗ ਅਲੱਗ ਦਿਨ ਹਾਜਰੀ ਭਰੀ। ਇਸ ਮੌਕੇ ਗੁਰੂ ਘਰ ਦੇ ਹਜ਼ੂਰੀ ਜੱਥੇ ਭਾਈ ਹਰਜੀਤ ਸਿੰਘ ਨੇ ਰੋਜ਼ਾਨਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ 2 ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਏ ਗਏ। ਇਸ ਮੌਕੇ ਉੱਘੇ ਪੰਥਕ ਵਿਦਵਾਨ ਸ. ਭਗਵਾਨ ਸਿੰਘ ਜੌਹਲ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਨੇ ਗੁਰੂ ਸਾਹਿਬ ਦੇ ਜੀਵਨ ’ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਸੰਗਤ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਸਮਾਗਮਾਂ ਦੇ ਆਖਰੀ ਦਿਨ ‘ਆਪ’ ਦੇ ਹਲਕਾ ਇੰਚਾਰਜ ਸ੍ਰੀ ਦੀਪਕ ਬਾਲੀ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ’ਚ ਅੰਤਰ-ਹਾਊਸ ਡਾਂਸ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਭਾਜਪਾ ਨੇ ਰਿਸ਼ੀ ਅਰੋੜਾ ਨੂੰ ਬਣਾਇਆ ਜਲੰਧਰ ਵਪਾਰ ਸੈੱਲ ਦਾ ਪ੍ਰਧਾਨ
Ad Position 24