ਬਸਤੀ ਦਾਨਿਸ਼ਮੰਦਾਂ ਦੇ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ
ਜਲੰਧਰ, 31 ਅਕਤੂਬਰ (ਜਤਿੰਦਰ ਪੰਮੀ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਬਸਤੀ ਦਾਨਿਸ਼ਮੰਦਾ ਇਲਾਕੇ ਦੇ ਕੁਸ਼ਲ ਹੰਸ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਸੀਨੀਅਰ ਆਪ ਆਗੂ ਐਡਵੋਕੇਟ ਸੰਦੀਪ ਕੁਮਾਰ ਵਰਮਾ ਅਤੇ ਕਮਲ ਲੋਚ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਜਲੰਧਰ, 31 ਅਕਤੂਬਰ (ਜਤਿੰਦਰ ਪੰਮੀ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਬਸਤੀ ਦਾਨਿਸ਼ਮੰਦਾ ਇਲਾਕੇ ਦੇ ਕੁਸ਼ਲ ਹੰਸ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਸੀਨੀਅਰ ਆਪ ਆਗੂ ਐਡਵੋਕੇਟ ਸੰਦੀਪ ਕੁਮਾਰ ਵਰਮਾ ਅਤੇ ਕਮਲ ਲੋਚ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਨੁਸਾਰ ਲੋਕ ਸੇਵਾ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਨੀ ਹੰਸ, ਰੈਂਕ ਹੰਸ, ਰਾਜੂ ਹੰਸ, ਵੀਰੂ ਹੰਸ ਅਤੇ ਜਸਕਰਨ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਅਤੇ ਪਰਿਵਾਰ ਸ਼ਾਮਲ ਸਨ। ਕੈਬਨਿਟ ਮੰਤਰੀ ਨੇ ਸਾਰੇ ਨਵੇਂ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸਿੱਖਿਆ, ਸਿਹਤ, ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਅਹਿਮ ਕਦਮ ਚੁੱਕ ਰਹੀ ਹੈ। ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਵੀ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲਿਆ।