ਲਾਇਲਪੁਰ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਜਲੰਧਰ, 31 ਅਕਤੂਬਰ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ. ਡਿਜ਼ਾਇਨ (ਮਲਟੀਮੀਡੀਆ) ਚੌਥਾਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ।
ਜਲੰਧਰ, 31 ਅਕਤੂਬਰ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ. ਡਿਜ਼ਾਇਨ (ਮਲਟੀਮੀਡੀਆ) ਚੌਥਾਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ । ਵਿਦਿਆਰਥਣ ਰੀਤਿਕਾ ਨੇ 10 ਵਿਚੋਂ 9.64 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਅਤੇ ਮਨਕੀਰਤ ਕੌਰ ਸਿੱਧੂ ਨੇ 9.55 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ। ਵਿਦਿਆਰਥਣਾਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ ਅਤੇ ਪ੍ਰੋ. ਐਨੀ ਗੋਇਲ ਵੀ ਹਾਜ਼ਰ ਸਨ।