01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਦੂਨ ਵਰਲਡ ਸਕੂਲ ਮਲਸੀਆਂ ’ਚ ਕਰਵਾਈ ਕੰਪਿਊਟਰ ਪ੍ਰੋਜੈਕਟ ਗਤੀਵਿਧੀ

ਮਲਸੀਆਂ, 31 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ਵਿਖੇ ਵਿਦਿਆਰਥੀਆਂ ’ਚ ਤਕਨੀਕੀ ਗਿਆਨ, ਸਿਰਜਣਾਤਮਕਤਾ ਤੇ ਵਿਹਾਰਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੰਪਿਊਟਰ ਪ੍ਰੋਜੈਕਟ ਗਤੀਵਿਧੀ ਪ੍ਰਿੰਸੀਪਲ ਸ਼੍ਰੀਮਤੀ ਅਰਸ਼ਦੀਪ ਘੁੰਮਣ ਦੀ ਅਗਵਾਈ ਹੇਠ ਕਰਵਾਈ ਗਈ। ਇਸ ਗਤੀਵਿਧੀ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਲਗਨ ਨਾਲ ਭਾਗ ਲੈਂਦਿਆਂ ਕੰਪਿਊਟਰ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਸੁੰਦਰ ਤੇ ਜਾਣਕਾਰੀ ਭਰਪੂਰ ਮਾਡਲ ਤਿਆਰ ਕੀਤੇ।

Ad Position 21
No active advertisement
ਅਜੀਤ ਡੈਸਕ 01-11-2026
ਮਲਸੀਆਂ, 31 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ਵਿਖੇ ਵਿਦਿਆਰਥੀਆਂ ’ਚ ਤਕਨੀਕੀ ਗਿਆਨ, ਸਿਰਜਣਾਤਮਕਤਾ ਤੇ ਵਿਹਾਰਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੰਪਿਊਟਰ ਪ੍ਰੋਜੈਕਟ ਗਤੀਵਿਧੀ ਪ੍ਰਿੰਸੀਪਲ ਸ਼੍ਰੀਮਤੀ ਅਰਸ਼ਦੀਪ ਘੁੰਮਣ ਦੀ ਅਗਵਾਈ ਹੇਠ ਕਰਵਾਈ ਗਈ। ਇਸ ਗਤੀਵਿਧੀ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਲਗਨ ਨਾਲ ਭਾਗ ਲੈਂਦਿਆਂ ਕੰਪਿਊਟਰ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਸੁੰਦਰ ਤੇ ਜਾਣਕਾਰੀ ਭਰਪੂਰ ਮਾਡਲ ਤਿਆਰ ਕੀਤੇ। ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਪ੍ਰੋਜੈਕਟਾਂ ਵਿਚ ਕੰਪਿਊਟਰ ਦੇ ਵੱਖ-ਵੱਖ ਭਾਗਾਂ, ਹਾਰਡਵੇਅਰ, ਸਾਫਟਵੇਅਰ ਤੇ ਕੰਪਿਊਟਰ ਦੀ ਵਰਤੋਂ ਸਮੇਂ ਅਪਣਾਏ ਜਾਣ ਵਾਲੇ ਨਿਯਮਾਂ ਨੂੰ ਬਹੁਤ ਹੀ ਦਿਲਚਸਪ ਢੰਗ ਨਾਲ ਦਰਸਾਇਆ ਗਿਆ। ਬੱਚਿਆਂ ਨੇ ਕੰਪਿਊਟਰ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਿ ਮਾਊਸ, ਕੀ-ਬੋਰਡ, ਮਾਨੀਟਰ, ਸਪੀਕਰ ਅਤੇ ਹੋਰ ਉਪਕਰਨਾਂ ਦੇ ਕੰਮ ਬਾਰੇ ਮਾਡਲਾਂ ਰਾਹੀਂ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ’ਚ ਕੰਪਿਊਟਰ ਸਿੱਖਿਆ ਬਹੁਤ ਮਹੱਤਵਪੂਰਨ ਹੈ। ਸਕੂਲ ਦਾ ਉਦੇਸ਼ ਬੱਚਿਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਵਿਹਾਰਕ ਗਿਆਨ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਭਵਿੱਖ ਦੀਆਂ ਚੁਣੌਤੀਆਂ ਦਾ ਆਤਮ-ਵਿਸ਼ਵਾਸ ਨਾਲ ਸਾਹਮਣਾ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਸਮਰਾਏ-ਜੰਡਿਆਲਾ ਵਿਚ ਸਿਹਤ ਅਤੇ ਅੱਖਾਂ ਦਾ ਮੁਫਤ ਜਾਂਚ ਕੈਂਪ ਅਗਲੀ ਖ਼ਬਰ ਕਰਾੜੀ ’ਚ 20ਵਾਂ ਸਾਲਾਨਾ ਮਾਂ ਭਗਵਤੀ ਜਾਗਰਣ ਸ਼ਰਧਾ ਪੂਰਵਕ ਕਰਵਾਇਆ
Ad Position 24