ਉਸਾਰੂ ਲਿਖਤਾਂ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ
ਜੰਡਿਆਲਾ ਮੰਜਕੀ, 31ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)–ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਦੀ ਅਗਵਾਈ ਹੇਠ ਕਾਲਜ ਦੇ ਐਨ. ਐਸ.
ਜੰਡਿਆਲਾ ਮੰਜਕੀ, 31ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)–ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਦੀ ਅਗਵਾਈ ਹੇਠ ਕਾਲਜ ਦੇ ਐਨ. ਐਸ. ਐਸ. ਵਿਭਾਗ ਵੱਲੋਂ ‘ਵਿਜੀਲੈਂਸ ਜਾਗਰੂਕਤਾ ਹਫ਼ਤਾ ਤਹਿਤ ਸਲੋਗਨ ਰਾਈਟਿੰਗ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲੇ ਕਰਵਾਉਣ ਦਾ ਉਦੇਸ਼ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਜਾਗਰੂਕ ਕਰਨਾ, ਇਮਾਨਦਾਰੀ, ਪਾਰਦਰਸ਼ਤਾ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ਬਾਰੇ ਸਮਝਾਉਣਾ ਸੀ।ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਕਲਾਤਮਕ ਸੋਚ ਦੀ ਵਰਤੋਂ ਕਰਦਿਆਂ ਰੰਗਾਂ ਅਤੇ ਚਿੱਤਰਾਂ ਰਾਹੀਂ ਪੋਸਟਰਾਂ ਅਤੇ ਪ੍ਰਭਾਵਸ਼ਾਲੀ ਸਲੋਗਨਾਂ ਰਾਹੀਂ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਿਲਾਫ਼ ਉਪਰਾਲੇ, ਨੈਤਿਕ ਕਦਰਾਂ-ਕੀਮਤਾਂ ਅਤੇ ਇੱਕ ਸਾਫ਼-ਸੁਥਰੇ ਤੇ ਜ਼ਿੰਮੇਵਾਰ ਸਮਾਜ ਦੀ ਸਿਰਜਣਾ ਦਾ ਸੁਨੇਹਾ ਦਿੱਤਾ।ਕਾਲਜ ਇੰਚਾਰਜ ਜੌਹਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਸਮਾਜ ਦੀ ਬਿਹਤਰੀ ਲਈ ਜਿਥੇ ਇਮਾਨਦਾਰੀ ਸਭ ਤੋਂ ਵੱਡਾ ਗੁਣ ਹੈ ਉਥੇ ਵਿਦਿਆਰਥੀ ਵਰਗ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਇਸ ਮੌਕੇ ਕਾਲਜ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।