02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

18 ਨੂੰ ਜਲੰਧਰ ਤੋਂ ਸ਼ੁਰੂ ਹੋਵੇਗੀ ਭਾਜਪਾ ਦੀ ਸਮਾਜਿਕ ਸਮਰਸਤਾ ਯਾਤਰਾ- ਸ਼ੀਤਲ ਅੰਗੁਰਾਲ

ਜਲੰਧਰ, 1 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਦੇ ਪੰਜਾਬ ਐੱਸ. ਸੀ.

Ad Position 21
No active advertisement
ਅਜੀਤ ਡੈਸਕ 02-11-2026
ਜਲੰਧਰ, 1 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਦੇ ਪੰਜਾਬ ਐੱਸ.ਸੀ. ਮੋਰਚੇ ਦੇ ਪ੍ਰਧਾਨ ਸ਼ੀਤਲ ਅੰਗੁਰਾਲ ਨੇ ਪਾਰਟੀ ਵਲੋਂ ਕੱਢੀ ਜਾ ਰਹੀ ਸਮਾਜਿਕ ਸਮਰਸਤਾ ਯਾਤਰਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ, ਸਦਭਾਵਨਾ ਤੇ ਮਹਾਂਪੁਰਖਾਂ ਦੇ ਵਿਚਾਰਾਂ ਦਾ ਸੰਦੇਸ਼ ਜਨ-ਜਨ ਤੱਕ ਪਹੁੰਚਾਉਣਾ ਹੈ। ਇਹ ਯਾਤਰਾ 18 ਨਵੰਬਰ ਨੂੰ ਜਲੰਧਰ ਤੋਂ ਸ਼ੁਰੂ ਹੋਵੇਗੀ ਤੇ 3 ਦਸੰਬਰ ਨੂੰ ਵਾਰਾਣਸੀ ਵਿਖੇ ਸਮਾਪਤ ਹੋਵੇਗੀ। ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਅੱਠ ਰਾਜਾਂ ’ਚੋਂ ਲੰਘਣ ਵਾਲੀ ਇਹ ਯਾਤਰਾ ਲਗਭਗ 2558 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਯਾਤਰਾ ਦੌਰਾਨ ਰੋਜ਼ਾਨਾ ਅੱਠ ਪ੍ਰਕਾਰ ਦੇ ਪ੍ਰੋਗਰਾਮ ਕਰਵਾਏ ਜਾਣਗੇ, ਜਿਨ੍ਹਾਂ ’ਚ ਸਮਾਜਿਕ ਸਮਰਸਤਾ, ਸਦਭਾਵਨਾ ਅਤੇ ਮਹਾਂਪੁਰਖਾਂ ਦੇ ਵਿਚਾਰਾਂ ਨੂੰ ਉਜਾਗਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯਾਤਰਾ ਦੇ ਰਸਤੇ ’ਚ ਸਫ਼ਾਈ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ ਅਤੇ ਗੁਰੂ ਰਵਿਦਾਸ ਜੀ ਦੇ ਮੰਦਰਾਂ ਵਿੱਚ ਉਨ੍ਹਾਂ ਦੇ ਜੀਵਨ ਤੇ ਵਿਚਾਰਧਾਰਾ ਨੂੰ ਦਰਸਾਉਂਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸਮਾਜਿਕ ਬਰਾਬਰੀ ਤੇ ਭਾਈਚਾਰਕ ਸਾਂਝ ਨਾਲ ਜੁੜੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ।
Ad Position 22
No active advertisement
ਪਿਛਲੀ ਖ਼ਬਰ ਦਰਸ਼ਨ ਖਟਕੜ ਨੇ ਲਹਿਰਾਇਆ ਗ਼ਦਰੀ ਝੰਡਾ ਅਗਲੀ ਖ਼ਬਰ ‘ਇੰਡੀਆ’ ਗੱਠਜੋੜ ਵਲੋਂ ਦਿੱਲੀ ’ਚ ‘ਵੋਟ ਬਚਾਓ ਦੇਸ਼ ਬਚਾਓ’ ਮਹਾਂਰੈਲੀ ਗਿਆਨੇਸ਼ ਕੁਮਾਰ ਜੇਲ੍ਹ ਜਾਣਗੇ, ਮੋਦੀ-ਸ਼ਾਹ ਖ਼ਿਲਾਫ਼...
Ad Position 24