02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਰਜਨ ਤ੍ਰੇਹਨ ਨੇ ਨਿਤਿਨ ਨਬੀਨ ਨਾਲ ਕੀਤੀ ਮੁਲਾਕਾਤ

ਜਲੰਧਰ, 1 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ, ਪੰਜਾਬ ਦੇ ਪ੍ਰਦੇਸ਼ ਲੀਗਲ ਸੈੱਲ ਦੇ ਸਹਿ-ਸੰਯੋਜਕ ਨਿਯੁਕਤ ਹੋਣ ’ਤੇ ਐਡਵੋਕੇਟ ਅਰਜੁਨ ਤ੍ਰੇਹਨ ਨੇ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਐਡਵੋਕੇਟ ਅਰਜੁਨ ਤ੍ਰੇਹਨ ਨੇ ਆਪਣੀ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ, ਸਮਰਪਣ ਤੇ ਇਮਾਨਦਾਰੀ ਨਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 02-11-2026
ਜਲੰਧਰ, 1 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ, ਪੰਜਾਬ ਦੇ ਪ੍ਰਦੇਸ਼ ਲੀਗਲ ਸੈੱਲ ਦੇ ਸਹਿ-ਸੰਯੋਜਕ ਨਿਯੁਕਤ ਹੋਣ ’ਤੇ ਐਡਵੋਕੇਟ ਅਰਜੁਨ ਤ੍ਰੇਹਨ ਨੇ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਐਡਵੋਕੇਟ ਅਰਜੁਨ ਤ੍ਰੇਹਨ ਨੇ ਆਪਣੀ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ, ਸਮਰਪਣ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਕਰਨ, ਨੌਜਵਾਨ ਕਾਰਕੁਨਾਂ ਨੂੰ ਨਾਲ ਲੈ ਕੇ ਚੱਲਣ ਤੇ ਪੰਜਾਬ ਵਿੱਚ ਭਾਜਪਾ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਨਿਰੰਤਰ ਕੰਮ ਕਰਨਗੇ। ਅਰਜੁਨ ਤ੍ਰੇਹਨ ਨੇ ਕਿਹਾ ਕਿ ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਹਰ ਕਾਰਕੁਨ ਪੂਰੀ ਊਰਜਾ ਤੇ ਵਚਨਬੱਧਤਾ ਨਾਲ ਮੈਦਾਨ ’ਚ ਉਤਰੇਗਾ। ਉਨ੍ਹਾਂ ਸੰਕਲਪ ਲਿਆ ਕਿ ਪਾਰਟੀ ਦੇ ਸਾਰੇ ਕਾਰਕੁਨ ਇਕਜੁੱਟ ਹੋ ਕੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਜਿੱਤ ਹਾਸਲ ਕਰਨ ਤੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦੇ ਟੀਚੇ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕਪੁਰਾ ਮਾਰਕੀਟ ਤੇ ਨਾਲ ਲੱਗਦੇ ਇਲਾਕੇ ’ਚ ਚੋਰਾਂ- ਲੁਟੇਰਿਆਂ ਦੀ ਦਹਿਸ਼ਤ ਅਗਲੀ ਖ਼ਬਰ ਬਿਨਾਂ ਰਿਫਲੈਕਟਰ, ਚਿਤਾਵਨੀ ਉਪਕਰਨਾਂ ਤੇ ਬਿਨਾਂ ਲੋੜੀਂਦੇ ਦਸਤਾਵੇਜ਼ਾਂ ਤੋਂ ਸੜਕਾਂ ’ਤੇ ਦੌੜਦੀਆਂ ਕਈ ਗੱਡੀਆਂ
Ad Position 24