02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕੇਂਦਰੀ ਵਿਧਾਨ ਸਭਾ ਹਲਕੇ ਵਿਚ ਜਨ ਸੰਪਰਕ ਅਤੇ ਮੀਟਿੰਗਾਂ ਦਾ ਦੌਰ ਤੇਜ਼- ਰਾਠੌਰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਬਾਰੇ ਹੋਈ ਚਰਚਾ

ਜਲੰਧਰ, 1 ਨਵੰਬਰ (ਸ਼ਿਵ)- ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਜਨਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਉਨ੍ਹਾਂ ਨੇ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਦਿਆਂ ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਸ਼ੁਰੂ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 02-11-2026
ਜਲੰਧਰ, 1 ਨਵੰਬਰ (ਸ਼ਿਵ)- ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਜਨਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਉਨ੍ਹਾਂ ਨੇ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਦਿਆਂ ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਸ਼ੁਰੂ ਕਰ ਦਿੱਤਾ ਹੈ।ਇਸ ਮੁਹਿੰਮ ਤਹਿਤ ਵਾਰਡ ਨੰਬਰ 67 ਦੇ ਇੰਚਾਰਜ ਸੰਜੇ ਅਰੋੜਾ ਦੇ ਨਿਵਾਸ ਸਥਾਨ ਅਤੇ ਵਾਰਡ ਨੰਬਰ 70 ਵਿੱਚ ਰਾਜੀਵ ਦੇ ਨਿਵਾਸ ਸਥਾਨ ’ਤੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ, ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਨ੍ਹਾਂ ਮੀਟਿੰਗਾਂ ਵਿੱਚ ਭਾਜਪਾ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਰਮਨ ਪੱਬੀ, ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਵਿਜ, ਸੰਜੀਵ ਸ਼ਰਮਾ ਮਨੀ, ਮਯੰਕ ਵਿਆਸ, ਰਾਜੂ ਕਸ਼ਯਪ, ਨਰੇਸ਼ ਸ਼ਰਮਾ ਅਤੇ ਨਰੇਸ਼ ਦੀਵਾਨ ਸਮੇਤ ਹੋਰ ਭਾਜਪਾ ਵਰਕਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਰਵਾਚੌਥ ਮੌਕੇ ਕਰਵਾਇਆ ਸ਼ਾਨਦਾਰ ਸਮਾਗਮ ਅਗਲੀ ਖ਼ਬਰ ਅਰਬਨ ਅਸਟੇਟ ਫੇਜ਼-2 ਦੇ ਪਾਰਕ ’ਚ ਬਾਂਦਰ ਆਉਣ ਕਾਰਨ ਲੋਕਾਂ ’ਚ ਪਾਈ ਜਾ ਰਹੀ ਦਹਿਸ਼ਤ
Ad Position 24