02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਾਂਗਰਸ ਭਵਨ ਵਿਖੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀਆਂ ਭੇਟ

ਜਲੰਧਰ, 1 ਨਵੰਬਰ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਜਲੰਧਰ ਵੱਲੋਂ ਅੱਜ ਕਾਂਗਰਸ ਭਵਨ ਵਿਖੇ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਸ੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ 42ਵੀਂ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ ਦੀ ਅਗਵਾਈ ਹੇਠ ਇਕੱਤਰ ਹੋਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਇੰਦਰਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਦੇਸ਼ ਲਈ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਨੂੰ ਯਾਦ ਕੀਤਾ।

Ad Position 21
No active advertisement
ਅਜੀਤ ਡੈਸਕ 02-11-2026
ਜਲੰਧਰ, 1 ਨਵੰਬਰ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਜਲੰਧਰ ਵੱਲੋਂ ਅੱਜ ਕਾਂਗਰਸ ਭਵਨ ਵਿਖੇ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਸ੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ 42ਵੀਂ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ ਦੀ ਅਗਵਾਈ ਹੇਠ ਇਕੱਤਰ ਹੋਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਇੰਦਰਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਦੇਸ਼ ਲਈ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਰਜਿੰਦਰ ਬੇਰੀ ਨੇ ਕਿਹਾ ਕਿ ਸ੍ਰੀਮਤੀ ਇੰਦਰਾ ਗਾਂਧੀ ਸਿਰਫ਼ ਇੱਕ ਰਾਜਨੀਤਿਕ ਆਗੂ ਹੀ ਨਹੀਂ ਸਨ, ਸਗੋਂ ਉਹ ਆਪਣੇ ਦ੍ਰਿੜ੍ਹ ਇਰਾਦੇ, ਫੈਸਲਾਕੁੰਨ ਅਗਵਾਈ ਅਤੇ ਦੇਸ਼ ਪ੍ਰਤੀ ਸਮਰਪਣ ਕਰਕੇ ਇੱਕ ਯੁੱਗ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਨੇ ਆਪਣੇ ਪ੍ਰਧਾਨ ਮੰਤਰੀ ਕਾਰਜਕਾਲ ਦੌਰਾਨ ਕਈ ਇਤਿਹਾਸਕ ਫੈਸਲੇ ਲਏ। ਬੇਰੀ ਨੇ ਕਿਹਾ ਕਿ ਇੰਦਰਾ ਗਾਂਧੀ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਭ ਤੋਂ ਉੱਪਰ ਰੱਖਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਦੇਸ਼ ਅੰਦਰ ਫਿਰਕੂ ਤਾਕਤਾਂ ਵੱਲੋਂ ਪੈਦਾ ਕੀਤੇ ਜਾ ਰਹੇ ਮਾਹੌਲ ਦੇ ਮੱਦੇਨਜ਼ਰ ਇੰਦਰਾ ਗਾਂਧੀ ਦੇ ਧਰਮ ਨਿਰਪੱਖਤਾ, ਸਮਾਜਵਾਦ ਅਤੇ ਕੌਮੀ ਏਕਤਾ ਦੇ ਸਿਧਾਂਤਾਂ ‘ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਇੰਦਰਾ ਗਾਂਧੀ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਵਚਨਬੱਧ ਹੈ। ਇਸ ਮੌਕੇ ਕਰਨ ਸੁਮਨ, ਸੁਦੇਸ਼ ਕੁਮਾਰ ਭਗਤ, ਡਾ. ਜਸਲੀਨ ਸੇਠੀ, ਮਹਿਲਾ ਕਾਂਗਰਸ ਪ੍ਰਧਾਨ ਅਨੁਰਾਧਾ ਬੰਗਾ, ਰਵੀਸ਼ ਰਾਜ ਸ਼ਰਮਾ, ਦੀਨਾ ਨਾਥ, ਰਸ਼ਪਾਲ ਜੱਖੂ, ਨਿਰਮਲ ਕੁਮਾਰ, ਅਨੰਦ ਬਿੱਟੂ, ਅਰੁਣ ਰੱਤਨ, ਅਸ਼ੋਕ ਹੰਸ, ਅਨਿਲ ਕੁਮਾਰ, ਸੁਭਾਸ਼ ਢੱਲ, ਗੁਲਸ਼ਨ ਮਿੱਢਾ, ਮੁਖਤਾਰ ਅਹਿਮਦ, ਧਰਮ ਪਾਲ, ਹੈਦਰ, ਯਸ਼ ਪਾਲ ਸਫਰੀ, ਸੁਧੀਰ ਘੁੱਗੀ, ਬ੍ਰਹਮ ਦੇਵ ਸਹੋਤਾ, ਹੁਸਨ ਲਾਲ, ਮੁਕੇਸ਼ ਗਰੋਵਰ, ਹਾਮਿਦ ਮਸੀਹ, ਪ੍ਰਭਦਿਆਲ ਭਗਤ, ਨਰੇਸ਼ ਵਰਮਾ, ਕਪਿਲ ਦੇਵ, ਅਜੇ ਦੱਤਾ, ਰਾਜੇਸ਼ ਜਿੰਦਲ, ਯਸ਼ ਪਾਲ, ਵਿਕੀ ਅਬਾਦਪੁਰਾ, ਮਨਮੋਹਨ ਬੰਗਾ, ਰੇਅਨ ਹੈਰਿਸ, ਵਰਿੰਦਰ ਕੁਮਾਰ, ਵਿਨੋਦ ਖੰਨਾ ਅਤੇ ਪ੍ਰੇਮ ਪਾਲ ਡੁਮੇਲੀ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਿਮਸ ਹਸਪਤਾਲ ਵਿਖੇ ਲਗਾਈ ਗਈ ਨਵੀਂ ਸੀ.ਟੀ. ਸਕੈਨ ਮਸ਼ੀਨ ਅਗਲੀ ਖ਼ਬਰ ਮੇਹਰ ਚੰਦ ਪੋਲੀਟੈਕਨਿਕ ਕਾਲਜ ’ਚ ‘ਸੇਵ ਅਰਥ ਸੁਸਾਇਟੀ’ ਵਲੋਂ ‘ਭਰੋਸਾ ਕੈਂਪ’ ਲਗਾਇਆ
Ad Position 24