02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਲੋਂ ਨਸ਼ਿਆਂ ਵਿਰੁੱਧ ਰੈਲੀ

ਜਲੰਧਰ, 1 ਨਵੰਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ਵਿਖੇ ਅੱਜ ਐਨ. ਐਸ.

Ad Position 21
No active advertisement
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਨਸ਼ਿਆਂ ਖ਼ਿਲਾਫ਼ ਕੱਢੀ ਗਈ ਜਾਗਰੂਕਤਾ ਰੈਲੀ ’ਚ ਸ਼ਾਮਿਲ ਵਿਦਿਆਰਥੀ। ਤਸਵੀਰ-ਜੀ. ਪੀ. ਸਿੰਘ 02-11-2026
ਜਲੰਧਰ, 1 ਨਵੰਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ਵਿਖੇ ਅੱਜ ਐਨ. ਐਸ. ਐਸ. ਯੂਨਿਟ ਵਲੋਂ ਨਸ਼ਿਆਂ ਖਿਲਾਫ ਜਾਗਰੂਕਤਾ, ਸੰਸਥਾ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਵੱਛਤਾ, ਸੇਵਾ, ਸਹਿਯੋਗ ਅਤੇ ਸਮਾਜਿਕ ਜਾਗਰੂਕਤਾ ਦੇ ਉਦੇਸ਼ ਨਾਲ ‘ਵਨ ਡੇਅ ਕੈਂਪ-ਵਨ ਡੇਅ ਫਾਰ ਮਾਈ ਕਾਲਜ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ’ਤੇ ਰੈਲੀ ਦੀ ਅਗਵਾਈ ਕਰਦਿਆਂ ਕਾਲਜ ਦੇ ਓਐਸਡੀ ਪ੍ਰੋ(ਡਾ) ਨਵਜੋਤ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਵਧ ਰਹੀ ਸਮੱਸਿਆ ਨਾਲ ਨਜਿੱਠਣ ਲਈ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਦਿਸ਼ਾ ਵਿੱਚ ਵਿਦਿਅਕ ਸੰਸਥਾਵਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉ ਨ੍ਹਾਂ ਕਿਹਾ ਕਿ ਵਿਦਿਆਰਥੀ ਸਮਾਜ ਵਿੱਚ ਤਬਦੀਲੀ ਲਿਆਉਣ ਦੀ ਸਮਰੱਥਾ ਰੱਖਦੇ ਹਨ ਅਤੇ ਜੇਕਰ ਨੌਜਵਾਨ ਖ਼ੁਦ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਤਾਂ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲ ਸਕਦੀ ਹੈ। ਓਐਸਡੀ ਪ੍ਰੋ. (ਡਾ.) ਨਵਜੋਤ ਕੌਰ ਅਤੇ ਐਨਐਸਐਸ ਇੰਚਾਰਜ ਡਾ. ਲਖਵੀਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਇਸ ਰੈਲੀ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਈ। ਇਸ ਦੌਰਾਨ ਵਿਦਿਆਰਥੀਆਂ ਨੇ ਕਾਲਜ ਦੇ ਵੱਖ-ਵੱਖ ਕਲਾਸਰੂਮਾਂ, ਗਲਿਆਰਿਆਂ ਅਤੇ ਆਲੇ-ਦੁਆ ਲੇ ਦੇ ਖੇਤਰਾਂ ਦੀ ਸਫ਼ਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕੋਟ ਮੁਹੱਲਾ ਬਸਤੀ ਸ਼ੇਖ ’ਚ ਕਈ ਦਿਨਾਂ ਤੋਂ ਸੀਵਰੇਜ ਬੰਦ, ਗੰਦੇ ਪਾਣੀ ’ਚੋਂ ਲੰਘਣ ਲਈ ਮਜਬੂਰ ਲੋਕ ਅਗਲੀ ਖ਼ਬਰ ਪਿਮਸ ਹਸਪਤਾਲ ਵਿਖੇ ਲਗਾਈ ਗਈ ਨਵੀਂ ਸੀ.ਟੀ. ਸਕੈਨ ਮਸ਼ੀਨ
Ad Position 24