ਕੋਟ ਮੁਹੱਲਾ ਬਸਤੀ ਸ਼ੇਖ ’ਚ ਕਈ ਦਿਨਾਂ ਤੋਂ ਸੀਵਰੇਜ ਬੰਦ, ਗੰਦੇ ਪਾਣੀ ’ਚੋਂ ਲੰਘਣ ਲਈ ਮਜਬੂਰ ਲੋਕ
ਜਲੰਧਰ, 1 ਨਵੰਬਰ (ਸ਼ਿਵ)-ਵਿਧਾਨ ਸਭਾ ਹਲਕਾ ਵੈਸਟ ਦੇ ਵਾਰਡ ਨੰਬਰ 50 ਅਧੀਨ ਆਉਂਦੇ ਕੋਟ ਮਹੱਲਾ, ਬਸਤੀ ਸ਼ੇਖ ਵਿਖੇ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਵਰੇਜ ਦਾ ਗੰਦਾ ਪਾਣੀ ਗਲੀਆਂ ਵਿਚ ਭਰਿਆ ਹੋਣ ਕਾਰਨ ਲੋਕਾਂ ਨੂੰ ਇਸੇ ਪਾਣੀ ’ਚੋਂ ਲੰਘ ਕੇ ਆਉਣ-ਜਾਣਾ ਪੈ ਰਿਹਾ ਹੈ।
ਜਲੰਧਰ, 1 ਨਵੰਬਰ (ਸ਼ਿਵ)-ਵਿਧਾਨ ਸਭਾ ਹਲਕਾ ਵੈਸਟ ਦੇ ਵਾਰਡ ਨੰਬਰ 50 ਅਧੀਨ ਆਉਂਦੇ ਕੋਟ ਮਹੱਲਾ, ਬਸਤੀ ਸ਼ੇਖ ਵਿਖੇ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਵਰੇਜ ਦਾ ਗੰਦਾ ਪਾਣੀ ਗਲੀਆਂ ਵਿਚ ਭਰਿਆ ਹੋਣ ਕਾਰਨ ਲੋਕਾਂ ਨੂੰ ਇਸੇ ਪਾਣੀ ’ਚੋਂ ਲੰਘ ਕੇ ਆਉਣ-ਜਾਣਾ ਪੈ ਰਿਹਾ ਹੈ। ਇਲਾਕਾ ਵਾਸੀਆਂ ਅਤੇ ਦੁਕਾਨਦਾਰਾਂ ਵਿਚ ਇਸ ਸਮੱਸਿਆ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਗਲੀ ਵਿਚ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਇੱਥੋਂ ਲੰਘਣਾ ਬੇਹੱਦ ਮੁਸ਼ਕਿਲ ਹੋ ਗਿਆ ਹੈ। ਦੁਕਾਨਦਾਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਦਾ ਰੋਜ਼ਾਨਾ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਇਸ ਇਲਾਕੇ ਦੇ ਨੇੜੇ ਹੀ ਸਕੂਲ ਹੋਣ ਕਾਰਨ ਬੱਚਿਆਂ ਨੂੰ ਸਵੇਰੇ ਸਕੂਲ ਜਾਂਦੇ ਸਮੇਂ ਅਤੇ ਸ਼ਾਮ ਨੂੰ ਵਾਪਸ ਆਉਂਦੇ ਸਮੇਂ ਗੰਦੇ ਪਾਣੀ ਵਿੱਚੋਂ ਲੰਘਣਾ ਪੈਂਦਾ ਹੈ। ਇਲਾਕਾ ਵਾਸੀਆਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੌਕੇ ‘ਤੇ ਪਹੁੰਚ ਕੇ ਸੀਵਰੇਜ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ, ਤਾਂ ਜੋ ਲੋਕਾਂ, ਦੁਕਾਨਦਾਰਾਂ ਅਤੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਇਸ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ। ਲੋਕਾਂ ਵਲੋਂ ਵਿਰੋਧ ਜ਼ਾਹਿਰ ਕਰਨ ਤੋਂ ਬਾਅਦ ਨਗਰ ਨਿਗਮ ਵਲੋਂ ਸ਼ਾਮ ਨੂੰ ਸਮੱਸਿਆ ਹੱਲ ਕੀਤੀ ਗਈ।