02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਨੇ ਸਵੀਪ ਗਤੀਵਿਧੀ ਤਹਿਤ ਵੋਟਰ ਜਾਗਰੂਕਤਾ ਰੈਲੀ ਕਰਵਾਈ

ਜਲੰਧਰ, 1 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 02-11-2026
ਜਲੰਧਰ, 1 ਨਵੰਬਰ (ਐੱਮ. ਐੱਸ. ਲੋਹੀਆ)-ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਲੋਂ ‘ਸਵੀਪ’ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐੰਡ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ ਤਹਿਤ ਵਿਧਾਨ ਸਭਾ ਹਲਕਾ ਪੱਧਰ ’ਤੇ ਵੋਟਰ ਜਾਗਰੂਕਤਾ ਰੈਲੀ ਕਰਵਾਈ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਜਸਮੀਤ ਸੇਠੀ ਅਤੇ ਕਾਲਜ ਨੋਡਲ ਇੰਚਾਰਜ ਸ੍ਰੀਮਤੀ ਕਿਰਨਦੀਪ ਸੰਧੂ ਦੀ ਅਗਵਾਈ ਹੇਠ ਕਰਵਾਈ ਗਈ ਇਸ ਰੈਲੀ ’ਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੋਟਰ ਜਾਗਰੂਕਤਾ ਸੰਬੰਧੀ ਵੱਖ-ਵੱਖ ਸੰਦੇਸ਼ਾਂ ਵਾਲੇ ਪੋਸਟਰ ਤਿਆਰ ਕੀਤੇ, ਜਿਨ੍ਹਾਂ ਰਾਹੀਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਸਮਝਣ, ਲੋਕਤੰਤਰਿਕ ਪ੍ਰਕਿਰਿਆ ’ਚ ਸਰਗਰਮ ਭਾਗੀਦਾਰੀ ਕਰਨ ਅਤੇ ਯੋਗ ਨਾਗਰਿਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਟਾਫ਼ ਮੈਂਬਰ ਸ੍ਰੀਮਤੀ ਪ੍ਰਿਯੰਕਾ ਅਗਨੀਹੋਤਰੀ ਅਤੇ ਵਿਨੋਦ ਅਹੀਰ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ। ਇਹ ਉਪਰਾਲਾ ਏ.ਈ.ਆਰ.ਓ. ਭੁਪਿੰਦਰ ਸਿੰਘ, ਸਵੀਪ ਨੋਡਲ ਅਫ਼ਸਰ ਚੰਦਰ ਸ਼ੇਖਰ ਅਤੇ ਸਵੀਪ ਨੋਡਲ ਅਫ਼ਸਰ ਮਨਜੀਤ ਮੈਨੀ ਦੀ ਦੇਖ-ਰੇਖ ਅਤੇ ਸਹਿਯੋਗ ਨਾਲ ਨੇਪਰੇ ਚੜ੍ਹਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਈ-ਕੇ.ਵਾਈ.ਸੀ. ਤੇ ਲੈਂਡ ਸੀਡਿੰਗ ਸੰਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਆਟੋਮੋਬਾਈਲ ਵਿਭਾਗ ਦੇ ਵਿਦਿਆਰਥੀਆਂ ਵਲੋਂ ਉਦਯੋਗਿਕ ਦੌਰਾ
Ad Position 24