02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਈ-ਕੇ.ਵਾਈ.ਸੀ. ਤੇ ਲੈਂਡ ਸੀਡਿੰਗ ਸੰਬੰਧੀ ਜਾਗਰੂਕਤਾ ਕੈਂਪ

ਭੋਗਪੁਰ, 1 ਨਵੰਬਰ (ਕਮਲਜੀਤ ਸਿੰਘ ਡੱਲੀ)- ਖੇਤੀਬਾੜੀ ਦਫ਼ਤਰ ਭੋਗਪੁਰ ਵਿਖੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਲਾਭਪਾਤਰੀ ਕਿਸਾਨਾਂ ਦੀ ਈ-ਕੇ. ਵਾਈ.

Ad Position 21
No active advertisement
ਅਜੀਤ ਡੈਸਕ 02-11-2026
ਭੋਗਪੁਰ, 1 ਨਵੰਬਰ (ਕਮਲਜੀਤ ਸਿੰਘ ਡੱਲੀ)- ਖੇਤੀਬਾੜੀ ਦਫ਼ਤਰ ਭੋਗਪੁਰ ਵਿਖੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਲਾਭਪਾਤਰੀ ਕਿਸਾਨਾਂ ਦੀ ਈ-ਕੇ.ਵਾਈ.ਸੀ. (ਈ-ਕੇਵਾਈਸੀ) ਤੇ ਲੈਂਡ ਸੀਡਿੰਗ ਸਬੰਧੀ ਜਾਗਰੂਕਤਾ ਕੈਂਪ ਸੁਰਿੰਦਰ ਪਾਲ ਖੇਤੀਬਾੜੀ ਵਿਕਾਸ ਅਧਿਕਾਰੀ, ਹਰਮਿੰਦਰ ਪਾਲ ਸਿੰਘ ਖੇਤੀਬਾੜੀ ਵਿਕਾਸ ਅਧਿਕਾਰੀ, ਗੁਰਪ੍ਰੀਤ ਸਿੰਘ ਖੇਤੀਬਾੜੀ ਉਪ ਨਿਰੀਖਕ, ਮਨੀਸ਼ ਕੁਮਾਰ ਖੇਤੀਬਾੜੀ ਉਪ ਨਿਰੀਖਕ, ਸਰਬਜੀਤ ਕੌਰ ਤੇ ਚਰਨਜੀਤ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਯੋਜਨਾ ਦਾ ਲਗਾਤਾਰ ਲਾਭ ਪ੍ਰਾਪਤ ਕਰਨ ਲਈ ਆਪਣੀ ਈ-ਕੇ.ਵਾਈ.ਸੀ. ਅਤੇ ਲੈਂਡ ਸੀਡਿੰਗ ਦੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਧਿਕਾਰੀ ਬਲਾਕ ਭੋਗਪੁਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਨਿਰਵਿਘਨ ਪ੍ਰਾਪਤ ਕਰਨ ਲਈ ਸਾਰੇ ਲਾਭਪਾਤਰੀ ਕਿਸਾਨਾਂ ਵਲੋਂ ਆਪਣੀ ਈ - ਕੇ.ਵਾਈ.ਸੀ. ਅਤੇ ਲੈਂਡ ਸੀਡਿੰਗ ਕਰਵਾਉਣੀ ਲਾਜ਼ਮੀ ਹੈ। ਇਸ ਮੌਕੇ ਗੁਰਮੀਤ ਸਿੰਘ ਮੋਕਲਾ, ਅਵਤਾਰ ਸਿੰਘ ਡੱਲਾ, ਅਵਤਾਰ ਸਿੰਘ ਮਾਣਕਰਾਏ, ਗੁਰਵੀਰ ਸਿੰਘ ਮਾਣਕਰਾਏ, ਹਰਪਾਲ ਸਿੰਘ ਕਾਲਾ ਬੱਕਰਾ, ਗੁਰਦੀਪ ਸਿੰਘ ਬੁੱਲੇ, ਬਲਜੀਤ ਸਿੰਘ ਬੁੱਲੇ, ਬਲਵਿੰਦਰ ਸਿੰਘ ਬੁੱਲਰ ਆਦਿ ਹਾਜ਼ਰ ਸਨ। ਅੰਤ ’ਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨ ੂੰ ਅਪੀਲ ਕੀਤੀ ਗਈ ਕਿ ਉਹ ਈ-ਕੇ.ਵਾਈ.ਸੀ. ਅਤੇ ਲੈਂਡ ਸੀਡਿੰਗ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਭੋਗਪੁਰ ਵਿਖੇ 846 ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਲਿਆ ਹਿੱਸਾ ਅਗਲੀ ਖ਼ਬਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਨੇ ਸਵੀਪ ਗਤੀਵਿਧੀ ਤਹਿਤ ਵੋਟਰ ਜਾਗਰੂਕਤਾ ਰੈਲੀ ਕਰਵਾਈ
Ad Position 24