02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਿੰਡ ਕੋਟ ਗਰੇਵਾਲ ਵਿਖੇ ਮੁਫ਼ਤ ਅੱਖਾਂ ਤੇ ਦੰਦਾਂ ਦਾ ਜਾਂਚ ਕੈਂਪ

ਦੁਸਾਂਝ ਕਲਾਂ, 1 ਨਵੰਬਰ (ਰਾਮ ਪ੍ਰਕਾਸ਼ ਟੋਨੀ)- ਨੇੜਲੇ ਪਿੰਡ ਕੋਟ ਗਰੇਵਾਲ ਵਿਖੇ ਜਗਤਾਰ ਸਿੰਘ ਦੇ ਪਰਿਵਾਰ ਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 02-11-2026
ਦੁਸਾਂਝ ਕਲਾਂ, 1 ਨਵੰਬਰ (ਰਾਮ ਪ੍ਰਕਾਸ਼ ਟੋਨੀ)- ਨੇੜਲੇ ਪਿੰਡ ਕੋਟ ਗਰੇਵਾਲ ਵਿਖੇ ਜਗਤਾਰ ਸਿੰਘ ਦੇ ਪਰਿਵਾਰ ਤੇ ਐਨ. ਆਰ. ਆਈਜ਼ ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੱਖਾਂ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਤੇ ਆਸ- ਪਾਸ ਦੇ ਪਿੰਡਾਂ ਤੋਂ ਲੋਕਾਂ ਨੇ ਸ਼ਿਰਕਤ ਕਰਕੇ ਸਿਹਤ ਸਹੂਲਤਾਂ ਦਾ ਲਾਭ ਉਠਾਇਆ। ਕੈਂਪ ਦੌਰਾਨ ਸਵੇਰੇ 8 ਤੋਂ 10 ਵਜੇ ਤੱਕ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ । ਜਦ ਕਿ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਅੱਖਾਂ ਦੇ 280 ਮਰੀਜ਼ਾਂ ਦੀ ਜਾਂਚ ਕੀਤੀ ਗਈ । ਜਿਨ੍ਹਾਂ ’ਚੋਂ 47 ਮਰੀਜ਼ਾਂ ਦੇ ਲੈਂਜ ਪਾਉਣ ਲਈ ਚੋਣ ਕੀਤੀ ਗਈ। ਇਨ੍ਹਾਂ ਮਰੀਜ਼ਾਂ ਨੂੰ ਅਗਲੇਰੀ ਪ੍ਰਕਿਰਿਆ ਲਈ ਵਾਹਨ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਇਸੇ ਤਰ੍ਹਾਂ ਦੰਦਾਂ ਦੇ 35 ਮਰੀਜ਼ਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ 28 ਮਰੀਜ਼ਾਂ ਨੂੰ ਮੁਫ਼ਤ ਇਲਾਜ ਲਈ ਹਸਪਤਾਲ ਭੇਜਿਆ ਗਿਆ। ਇਸ ਮੌਕੇ ਜਗਤਾਰ ਸਿੰਘ ਨੇ ਇੱਕ ਹੋਰ ਅਹਿਮ ਐਲਾਨ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵਲੋਂ ਪਿੰਡ ਦੇ ਪੰਜ ਅੰਗਹੀਣ ਵਿਅਕਤੀਆਂ ਨੂੰ ਅੱਜ ਤੋਂ ਹਰ ਮਹੀਨੇ ਇਕ-ਇਕ ਹਜ਼ਾਰ ਰੁਪਏ ਪੈਨਸ਼ਨ ਵਜੋਂ ਦਿੱਤੇ ਜਾਣਗੇ। ਇਸ ਮੌਕੇ ਸਾਬਕਾ ਸਰਪੰਚ ਪ੍ਰਗਣ ਸਿੰਘ ਨੇ ਜਗਤਾਰ ਸਿੰਘ ਦੇ ਪਰਿਵਾਰ ਅਤੇ ਵਿਦੇਸ਼ਾਂ ਵਿੱਚ ਵਸਦੇ ਐਨ. ਆਰ. ਆਈਜ਼ ਵੀਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਲੋੜਵੰਦ ਲੋਕਾਂ ਲਈ ਵੱਡੀ ਰਾਹਤ ਸਾਬਤ ਹੁੰਦੇ ਹਨ। ਇਸ ਮੌਕੇ ਜਗਤਾਰ ਸਿੰਘ ਯੂ.ਕੇ, ਅਸ਼ੋਕ ਸਿੰਘ ਯੂ.ਕੇ , ਸਾਬਕਾ ਸਰਪੰਚ ਪ੍ਰਗਣ ਸਿੰਘ, ਪ੍ਰਿੰਸੀਪਲ ਤੀਰਥ ਸਿੰਘ, ਜਸਕਮਲ ਸਿੰਘ, ਕਰਵੀਰ ਸਿੰਘ, ਰਾਜਵੀਰ ਸਿੰਘ, ਜੁਗਿੰਦਰ ਕੌਰ, ਗੁਰਬਖ਼ਸ਼ ਕੌਰ, ਨਵਨੀਤ ਕੌਰ, ਰਾਮ ਲੁਭਾਇਆ, ਅਜੀਤ ਰਾਮ ਸੰਧੂ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਮਾਨਦਾਰੀ ਦੀ ਮਿਸਾਲ ਬਣਿਆ ਸਬਜ਼ੀ ਵਿਕਰੇਤਾ ਪ੍ਰਵਾਸੀ ਗਾਹਕ ਨੂੰ 40 ਹਜ਼ਾਰ ਰੁਪਏ ਤੇ ਮੋਬਾਈਲ ਫੋਨ ਵਾਪਸ ਕਰਕੇ ਕੀਤੀ ਵੱਡੀ... ਅਗਲੀ ਖ਼ਬਰ ਦਰਬਾਰ ਸ੍ਰੀ ਛਿੰਨਮਸਤਿਕਾ ਧਾਮ ਵਿਖੇ ਨਤਮਸਤਕ ਹੋਏ ‘ਆਪ’ ਇੰਚਾਰਜ ਪਾਲਾ ਜਲਾਲਪੁਰ * ਮੰਦਰ ਦੀ ਨਵੀਂ ਉਸਾਰੀ ਲਈ 2 ਲੱਖ ਰੁ...
Ad Position 24