02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਹਿਤਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਤ ਸੰਮੇਲਨ ਕੱਲ੍ਹ ਪੰਜਾਬ ਦੇ ਵੱਖ-ਵੱਖ ਡੇਰਿਆ ਤੋਂ ਸੰਤ-ਮਹਾਂਪੁਰਸ਼ ਭਰਨਗੇਂ ਹਾਜ਼ਰੀ

ਮਹਿਤਪੁਰ , 1 ਨਵੰਬਰ (ਲਖਵਿੰਦਰ ਸਿੰਘ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸੰਤ ਸਮੇਲਨ ਭਲਕੇ 3 ਨਵੰਬਰ ਦਿਨ ਮੰਗਲਵਾਰ ਨੂੰ ਸਮੂਹ ਸੰਗਤ ਅਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 02-11-2026
ਮਹਿਤਪੁਰ , 1 ਨਵੰਬਰ (ਲਖਵਿੰਦਰ ਸਿੰਘ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸੰਤ ਸਮੇਲਨ ਭਲਕੇ 3 ਨਵੰਬਰ ਦਿਨ ਮੰਗਲਵਾਰ ਨੂੰ ਸਮੂਹ ਸੰਗਤ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਨੇੜੇ ਛਿੰਝ ਗਰਾਊਡ ਨੌਗੱਜਾ ਪੀਰ ਮਹਿਤਪੁਰ ਵਿਖੇ ਕਰਵਾਇਆ ਜਾ ਰਿਹਾ ਹੈ ।ਜਿਸ ਸਬੰਧੀ ਜਾਣਕਾਰੀ ਦਿੰਦੇ ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਬਲਾਕ ਮਹਿਤਪੁਰ ਦੇ ਅਹੁਦੇਦਾਰ ਨੇ ਦੱਸਿਆ ਕਿ ਭਲਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਸੰਤ ਸਮੇਲਨ ਪੱਦਮ ਸ੍ਰੀ 108 ਸੰਤ ਨਿਰੰਜਣ ਦਾਸ ਮਹਾਰਾਜ ਜੀ ਮੋਜੂਦਾ ਗੱਦੀ ਨਸ਼ੀਨ ਡੇਰਾ ਸ੍ਰੀ 108 ਸੰਤ ਸਰਵਣ ਦਾਸ ਮਹਾਰਾਜ ਜੀ ਸੱਖਖੰਡ ਬੱਲਾ ਜੀ ਦੀ ਸਰਪਰਸਤੀ ਹੇਠ ਕਰਵਾਇਆ ਜਾ ਰਿਹਾ ਹੈ । ਜਿਸ ਵਿੱਚ ਪੰਜਾਬ ਦੇ ਵੱਖ ਵੱਖ ਧਾਰਮਿਕ ਸਥਾਨਾ ਡੇਰਿਆ ਤੋ ਸੰਤ ਮਹਾਂਪੁਰਸ਼ ਆਉਣਗੇ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਨਾਲ ਜੋੜਨਗੇ । ਸਵੇਰੇ 7 ਵਜ਼ੇ ਸ੍ਰੀ ਅੰਮ੍ਰਿਤਬਾਣੀ ਦੇ ਅਖੰਡ ਜਾਪ ਆਰੰਭ ਹੋਣਗੇ ਸਵੇਰੇ 10 ਵਜੇ ਸ਼ਬਦ ਕੀਰਤਨ ਅਤੇ 11 ਵਜੇ ਪ੍ਰਵਚਨ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਈ-ਕੇ.ਵਾਈ.ਸੀ. ਤੇ ਲੈਂਡ ਸੀਡਿੰਗ ਸੰਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਲੋਹੀਆਂ ਦੇ ਫੁਲਵਾੜੀ ਸਕੂਲ ’ਚ ‘36ਵੀਂ ਸਾਲਾਨਾ ਖੇਡ ਮਿਲਣੀ’ ਸ਼ਾਨਦਾਰ ਹੋ ਨਿਬੜੀ
Ad Position 24