ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਕਰਵਾਇਆ ‘ਪੰਜਾਬ ਦਿਵਸ’ ਨੂੰ ਸਮਰਪਿਤ ਕਵੀ ਦਰਬਾਰ
ਜਲੰਧਰ, 2 ਨਵੰਬਰ (ਐੱਮ. ਐੱਸ.
ਜਲੰਧਰ, 2 ਨਵੰਬਰ (ਐੱਮ. ਐੱਸ. ਲੋਹੀਆ)-ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ, ਜਲੰਧਰ ਵਿਖੇ 1 ਨਵੰਬਰ ਨੂੰ ‘ਪੰਜਾਬ ਦਿਵਸ’ ਮਨਾਇਆ ਗਿਆ। ਇਸ ਸੰਬੰਧੀ ਮਹੀਨਾਵਾਰ ਕਵੀ ਦਰਬਾਰ ਵੀ ਸਜਾਇਆ ਗਿਆ, ਜਿਸ ’ਚ ਅਦਾਰਾ ਸਿਮਰਨ ਦੇ ਮੁੱਖ ਸੰਪਾਦਕ ਬੇਅੰਤ ਸਿੰਘ ਸਰਹੱਦੀ, ਕਵੀ ਉਰਮਿਲਜੀਤ ਸਿੰਘ ਵਾਲੀਆ, ਨਗੀਨਾ ਸਿੰਘ ਬਲੱਗਣ, ਮਾਸਟਰ ਮਹਿੰਦਰ ਸਿੰਘ ਅਨੇਜਾ, ਅਮਰ ਸਿੰਘ ਅਮਰ, ਕੁਲਵਿੰਦਰ ਸਿੰਘ ਗਾਖ਼ਲ, ਹਰਬੰਸ ਸਿੰਘ ਕਲਸੀ ਤੇ ਸਾਹਿਬ ਸਿੰਘ ਲੱਖਣਾ ਵਲੋਂ ਪੰਜਾਬ ਅਤੇ ਪੰਜਾਬੀ ਬੋਲੀ ਨੂੰ ਸਮਰਪਿਤ ਕਵਿਤਾਵਾਂ ਸੁਣਾਈਆਂ ਗਈਆਂ। ਸ. ਸਰਹੱਦੀ ਨੇ ਦੇਸ਼ ਦੀ ਵੰਡ ਤੋਂ ਬਾਅਦ ਪੰਜਾਬੀ ਸੂਬੇ ਲਈ ਕੀਤੇ ਗਏ ਸੰਘਰਸ਼ ਬਾਰੇ ਵਿਸਥਾਰ ਸਹਿਤ ਜਾਣਕਾਰੀ ਸੰਗਤ ਨਾਲ ਸਾਂਝੀ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਬੜੀ ਘਾਲਣਾ ਨਾਲ 1 ਨਵੰਬਰ 1966 ਨੂੰ ਪੰਜਾਬੀ ਸੂਬੇ ਦੀ ਪ੍ਰਾਪਤੀ ਕੀਤੀ ਸੀ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਵੀ ਇਸ ਦਿਨ ਦੀ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਗਿਆਨੀ ਗੁਰਮੀਤ ਸਿੰਘ, ਇੰਦਰਪਾਲ ਸਿੰਘ ਅਤੇ ਹੋਰ ਹਾਜ਼ਰ ਸਨ।