ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
ਨਕੋਦਰ, 2 ਨਵੰਬਰ (ਗੁਰਵਿੰਦਰ ਸਿੰਘ )-ਸੀ. ਬੀ.
ਨਕੋਦਰ, 2 ਨਵੰਬਰ (ਗੁਰਵਿੰਦਰ ਸਿੰਘ )-ਸੀ.ਬੀ.ਐੱਸ.ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਦੇ ਬਹਾਦਰ ਸੂਰਬੀਰਾਂ, ਗੈਲੈਂਟਰੀ ਐਵਾਰਡ ਜੇਤੂਆਂ ਤੇ ਆਜ਼ਾਦੀ ਘੁਲਾਟੀਆਂ ਦੀਆਂ ਬਹਾਦਰੀ ਭਰੀਆਂ ਗਾਥਾਵਾਂ ਤੇ ਜੀਵਨੀਆਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ, ਨਕੋਦਰ ਵਿਖੇ ‘ਵੀਰ ਗਾਥਾ 6.0’ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਗਤੀਵਿਧੀਆਂ ‘ਆਪਣੀ ਸਿਰਜਣਾਤਮਕਤਾ ਨੂੰ ਖੰਭ ਦਿਓ’ ਵਿਸ਼ੇ ਅਧੀਨ ਸਕੂਲ ਦੇ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਦੀ ਯੋਗ ਅਗਵਾਈ ਹੇਠ ਕਰਵਾਈਆਂ ਗਈਆਂ।ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਅਧਿਆਪਕਾ ਮੈਡਮ ਪੂਜਾ ਨੇ ਵਿਦਿਆਰਥੀਆਂ ਨੂੰ ‘ਵੀਰ ਗਾਥਾ 6.0’ ਬਾਰੇ ਜਾਣਕਾਰੀ ਦਿੰਦਿਆਂ ਇਸ ਦੇ ਮਹੱਤਵ ਤੋਂ ਜਾਣੂ ਕਰਵਾਇਆ।ਇਸ ਮੁਹਿੰਮ ਤਹਿਤ ਤੀਜੀ ਤੋਂ ਪੰਜਵੀਂ, ਛੇਵੀਂ ਤੋਂ ਅੱਠਵੀਂ, ਨੌਵੀਂ ਤੋਂ ਦਸਵੀਂ ਅਤੇ ਗਿਆਰਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਚਾਰ ਵੱਖ-ਵੱਖ ਵਰਗਾਂ ਵਿੱਚ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਕੈਪਟਨ ਵਿਕਰਮ ਬੱਤਰਾ, ਮਧੁਮਿਤਾ ਮਿੱਤਲ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਝਾਂਸੀ ਦੀ ਰਾਣੀ ਲਕਸ਼ਮੀ ਬਾਈ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਕੁਰਬਾਨੀਆਂ ਨੂੰ ਆਪਣੀਆਂ ਰਚਨਾਵਾਂ ਰਾਹੀਂ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਦੋਸਾਂਝ ਤੇ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਨੇ ਸੀ.ਬੀ.ਐੱਸ.ਈ. ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਯਤਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ।