ਗੁਰਦੁਆਰਾ ਅਰਬਨ ਅਸਟੇਟ ਫੇਜ਼ -1 ਵਿਖੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਮਨਾਇਆ
ਜਲੰਧਰ, 3 ਨਵੰਬਰ (ਐੱਮ. ਐੱਸ.
ਜਲੰਧਰ, 3 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1, ਜਲੰਧਰ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਜੋਤੀਜੋਤ ਦਿਵਸ, ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਤੇ ਖ਼ਾਲਸੇ ਦੀ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਏ ਗਏ। ਸਵੇਰ ਦੇ ਦੀਵਾਨ ’ਚ ਭਾਈ ਗੁਰਮੀਤ ਸਿੰਘ ਨੇ ਕਥਾ ਤੇ ਭਾਈ ਸਰਬਜੀਤ ਸਿੰਘ ਦੇ ਜਥੇ ਨੇ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਸ਼ਾਮ ਦੇ ਦੀਵਾਨ ’ਚ ਪੰਥ ਪ੍ਰਸਿੱਧ ਭਾਈ ਸਰਬਜੀਤ ਸਿੰਘ (ਲੁਧਿਆਣਾ ਵਾਲਿਆਂ) ਨੇ ਗੁਰਮਤਿ ਵਿਚਾਰਾਂ ਦੁਆਰਾ ਸਾਂਝ ਪਾਈ। ਰਾਗੀ ਭਾਈ ਸਰਬਜੀਤ ਸਿੰਘ ਦੇ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ, ਹਰਪ੍ਰੀਤ ਸਿੰਘ ਸਚਦੇਵਾ, ਮਨਪ੍ਰੀਤ ਸਿੰਘ ਸਚਦੇਵਾ, ਪ੍ਰਭਜੋਤ ਸਿੰਘ ਬੈਂਸ, ਰਵਿੰਦਰ ਸਿੰਘ, ਪਰਮਿੰਦਰ ਸਿੰਘ ਖਰਬੰਦਾ, ਸਹਿਜਪ੍ਰੀਤ ਸਿੰਘ, ਸੁਖਪ੍ਰੀਤ ਸਿੰਘ, ਜਤਿੰਦਰ ਸਿੰਘ, ਜਸਵੀਰ ਸਿੰਘ, ਹਰਦੀਪ ਸਿੰਘ, ਭਾਈ ਅਵਤਾਰ ਸਿੰਘ ਖੋਜੀ, ਮੈਨੇਜਰ ਨਰਿੰਦਰਪਾਲ ਸਿੰਘ ਅਤੇ ਹੋਰ ਹਾਜ਼ਰ ਸਨ।