ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਕਰਵਾਇਆ ਆਤਮ ਰਸ ਕੀਰਤਨ ਦਰਬਾਰ
ਜਲੰਧਰ, 3 ਨਵੰਬਰ (ਐੱਮ. ਐੱਸ.
ਜਲੰਧਰ, 3 ਨਵੰਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਤਮ ਰਸ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਦੌਰਾਨ ਸੰਗਤ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਸਮਾਗਮ ਦੌਰਾਨ (ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ) ਭਾਈ ਸੁਰਿੰਦਰ ਸਿੰਘ, ਭਾਈ ਅਮਨਦੀਪ ਸਿੰਘ ਤੇ ਭਾਈ ਪਰਮਿੰਦਰ ਸਿੰਘ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਦੀ ਅੰਮ੍ਰਿਤ ਵਰਖਾ ਕਰਕੇ ਸੰਗਤ ਨੂੰ ਗੁਰੂ ਚਰਨਾ ਨਾਲ ਜੋੜ ਕੇ ਨਿਹਾਲ ਕੀਤਾ। ਸਮਾਗਮ ਦੌਰਾਨ ਭਾਈ ਪਰਮਜੀਤ ਸਿੰਘ ‘ਖ਼ਾਲਸਾ’ (ਅਨੰਦਪੁਰ ਸਾਹਿਬ ਵਾਲਿਆਂ) ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਿੰਘ ਬ੍ਰਦਰਜ਼ ਤੇ ਕਥੂਰੀਆ ਇੰਟਰਪ੍ਰਾਈਜ਼ਿਜ਼ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ, ਮੁੱਖ ਸੇਵਾਦਾਰ ਕੰਵਲਜੀਤ ਸਿੰਘ ਉਬਰਾਏ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁੱਕਰਾਲ, ਕੰਵਲਜੀਤ ਸਿੰਘ ਸੈਕਟਰੀ, ਪਰਮਜੀਤ ਸਿੰਘ ਕਾਨ੍ਹਪੁਰੀ, ਪਰਮਜੀਤ ਸਿੰਘ ਭਲਵਾਨ, ਮਲਕੀਅਤ ਸਿੰਘ ਮੁਲਤਾਨੀ, ਭੁਪਿੰਦਰ ਸਿੰਘ ਭਿੰਦਾ, ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ (ਲੈਂਡ ਲਾਰਡ), ਹਰਜੀਤ ਸਿੰਘ ਕਾਹਲੋਂ, ਹਰਦੀਪ ਸਿੰਘ ਲਾਡੀ, ਰਵਿੰਦਰਜੀਤ ਸਿੰਘ ਖੁਰਾਣਾ, ਕੁਲਵਿੰਦਰ ਸਿੰਘ ਮੱਲ੍ਹੀ, ਜੀ.ਐੱਸ. ਚੋਪੜਾ, ਹਰਪ੍ਰੀਤ ਸਿੰਘ ਮਝੈਲ, ਜਗਜੀਤ ਸਿੰਘ ਵਰਾਇਟੀ ਅਤੇ ਹੋਰ ਹਾਜ਼ਰ ਸਨ। * ਬੰਦੀਛੋੜ ਦਿਵਸ ਨੂੰ ਸਮਰਪਿਤ ਸਮਾਗਮ ਜਾਰੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ ਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁੱਕਰਾਲ ਨੇ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਸਾਹਿਬ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਸ਼ਬਦ ਵਿਚਾਰ ਸਮਾਗਮਾਂ ਦੀ ਲੜੀ 7 ਨਵੰਬਰ ਤੱਕ ਚੱਲ ਰਹੀ ਹੈ, ਜਿਸ ਦੌਰਾਨ ਰੋਜ਼ਾਨਾ ਰਾਤ 8 ਵਜੇ ਤੋਂ 9 ਵਜੇ ਤੱਕ ਪੰਥ ਪ੍ਰਸਿੱਧ ਪ੍ਰਚਾਰਕ ਭਾਈ ਪਰਮਜੀਤ ਸਿੰਘ ‘ਖ਼ਾਲਸਾ’ (ਅਨੰਦਪੁਰ ਸਾਹਿਬ ਵਾਲੇ) ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ ਤੇ ਗੁਰਇਤਿਹਾਸ ਨਾਲ ਜੋੜਨਗੇ।