ਜੰਡਿਆਲਾ ’ ਚ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਮਨਾਇਆ
ਜੰਡਿਆਲਾ ਮੰਜਕੀ, 3 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸਥਾਨਕ ਕਸਬੇ ’ਚ ਸ਼ਰਧਾ ਪੂਰਵਕ ਮਨਾਇਆ ਗਿਆ। ਗੁਰਦੁਆਰਾ ਮਾਤਾ ਸਾਹਿਬ ਕੌਰ ਜੀ, ਪੱਤੀ ਧੁੰਨੀ ਕੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ ’ਚ ਭਾਈ ਮਨਜੀਤ ਸਿੰਘ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਤੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ।
ਜੰਡਿਆਲਾ ਮੰਜਕੀ, 3 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸਥਾਨਕ ਕਸਬੇ ’ਚ ਸ਼ਰਧਾ ਪੂਰਵਕ ਮਨਾਇਆ ਗਿਆ। ਗੁਰਦੁਆਰਾ ਮਾਤਾ ਸਾਹਿਬ ਕੌਰ ਜੀ, ਪੱਤੀ ਧੁੰਨੀ ਕੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ ’ਚ ਭਾਈ ਮਨਜੀਤ ਸਿੰਘ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਤੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ। ਸਾਬਕਾ ਪ੍ਰਧਾਨ ਸੁਰਜੀਤ ਸਿੰਘ ਸੰਘੇੜਾ ਦੇ ਪਰਿਵਾਰ ਦੇ ਵਿਸ਼ੇਸ਼ ਸਹਿਯੋਗ ਨਾਲ ਹੋਏ ਇਨ੍ਹਾਂ ਸਮਾਗਮਾਂ ਮੌਕੇ ਪ੍ਰਧਾਨ ਜਥੇਦਾਰ ਬਲਰਾਜ ਸਿੰਘ, ਸਕੱਤਰ ਸੁਖਵਿੰਦਰ ਸਿੰਘ, ਖ਼ਜ਼ਾਨਚੀ ਜੋਗਾ ਸਿੰਘ, ਮੁਨੀਸ਼ ਕੁਮਾਰ, ਨਰਿੰਦਰ ਸਿੰਘ, ਤਜਿੰਦਰ ਸਿੰਘ, ਜਸਵੰਤ ਸਿੰਘ, ਬਲਵੀਰ ਸਿੰਘ, ਜਸਵੀਰ ਸਿੰਘ ਟਾਂਡਾ, ਜਸਵਿੰਦਰ ਸਿੰਘ ਭਿੰਦਾ, ਅਵਤਾਰ ਸਿੰਘ ਸੰਘੇੜਾ,ਜਸਕਰਨ ਸਿੰਘ, ਅਮਰਜੀਤ ਕੌਰ, ਜਤਿੰਦਰ ਕੌਰ ਪੰਚ, ਸੁਖਵਿੰਦਰ ਕੌਰ ਤੱਖਰ,ਮਨਿੰਦਰ ਕੌਰ, ਮਨਦੀਪ ਕੌਰ, ਇੰਦਰਜੀਤ ਕੌਰ, ਮਨਜੀਤ ਕੌਰ, ਜਗਦੀਪ ਕੌਰ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।