04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਾਹੁਲ ਗਾਂਧੀ ਦੀ ਅਗਵਾਈ ’ ਚ ਅੱਜ ਹੋਣ ਵਾਲੀ ਸੰਗਰੂਰ ਮਹਾਂ ਰੈਲੀ ਇਤਿਹਾਸਕ ਹੋਵੇਗੀ - ਲਾਡੀ ਸ਼ੇਰੋਵਾਲੀਆ

ਸ਼ਾਹਕੋਟ, 3 ਨਵੰਬਰ (ਨਗਿੰਦਰ ਸਿੰਘ ਬਾਂਸਲ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ’ਚ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਹੋ ਰਹੀ ਕਾਂਗਰਸ ਪਾਰਟੀ ਦੀ ਪਹਿਲੀ ਮਹਾਂ ਰੈਲੀ ਇਤਿਹਾਸਕ ਹੋਵੇਗੀ ਤੇ ਇਸ ਰੈਲੀ ਰਾਹੀਂ ਆਗਾਮੀ ਵਿਧਾਨ ਸਭਾ ਚੋਣਾਂ ਦੀ ਕਾਂਗਰਸ ਪਾਰਟੀ ਵਲੋਂ ਸ਼ੁਰੂਆਤ ਹੋ ਜਾਵੇਗੀ। ਇਹ ਵਿਚਾਰ ਪ੍ਰਗਟ ਕਰਦਿਆਂ ਕਾਂਗਰਸ ਪਾਰਟੀ ਦੇ ਜਲੰਧਰ (ਦਿਹਾਤੀ) ਦੇ ਪ੍ਰਧਾਨ ਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਸੰਗਰੂਰ ਦੀ ਮਹਾਂ ਰੈਲੀ ’ਚ ਸ਼ਾਮਲ ਹੋਣ ਲਈ ਸ਼ਾਹਕੋਟ ਤੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵਿਸ਼ਾਲ ਕਾਫ਼ਲਾ ਸਵੇਰੇ ਸੰਗਰੂਰ ਲਈ ਰਵਾਨਾ ਹੋਵੇਗਾ।

Ad Position 21
No active advertisement
ਅਜੀਤ ਡੈਸਕ 04-11-2026
ਸ਼ਾਹਕੋਟ, 3 ਨਵੰਬਰ (ਨਗਿੰਦਰ ਸਿੰਘ ਬਾਂਸਲ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ’ਚ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਹੋ ਰਹੀ ਕਾਂਗਰਸ ਪਾਰਟੀ ਦੀ ਪਹਿਲੀ ਮਹਾਂ ਰੈਲੀ ਇਤਿਹਾਸਕ ਹੋਵੇਗੀ ਤੇ ਇਸ ਰੈਲੀ ਰਾਹੀਂ ਆਗਾਮੀ ਵਿਧਾਨ ਸਭਾ ਚੋਣਾਂ ਦੀ ਕਾਂਗਰਸ ਪਾਰਟੀ ਵਲੋਂ ਸ਼ੁਰੂਆਤ ਹੋ ਜਾਵੇਗੀ। ਇਹ ਵਿਚਾਰ ਪ੍ਰਗਟ ਕਰਦਿਆਂ ਕਾਂਗਰਸ ਪਾਰਟੀ ਦੇ ਜਲੰਧਰ (ਦਿਹਾਤੀ) ਦੇ ਪ੍ਰਧਾਨ ਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਸੰਗਰੂਰ ਦੀ ਮਹਾਂ ਰੈਲੀ ’ਚ ਸ਼ਾਮਲ ਹੋਣ ਲਈ ਸ਼ਾਹਕੋਟ ਤੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵਿਸ਼ਾਲ ਕਾਫ਼ਲਾ ਸਵੇਰੇ ਸੰਗਰੂਰ ਲਈ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕਾ ਸ਼ਾਹਕੋਟ ਦੇ ਕਾਂਗਰਸੀ ਵਰਕਰਾਂ ’ਚ ਇਸ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਮਹਾਂ ਰੈਲੀ ਪੰਜਾਬ ’ਚ ਨਸ਼ਿਆਂ ਦੇ ਵਧਦੇ ਰੁਝਾਨ, ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ, ਸਾਰੇ ਸਰਕਾਰੀ ਵਿਭਾਗਾਂ ’ਚ ਫੈਲੇ ਭ੍ਰਿਸ਼ਟਾਚਾਰ, ਵਧ ਰਹੇ ਗੈਂਗਸਟਰਵਾਦ ਸਮੇਤ ਪੰਜਾਬ ਨੂੰ ਦਰਪੇਸ਼ ਹੋਰ ਮੁੱਦਿਆਂ ‘ਤੇ ਕੇਂਦ੍ਰਿਤ ਹੋਵੇਗੀ। ਉਨ੍ਹਾਂ ਹਲਕਾ ਸ਼ਾਹਕੋਟ ਸਮੇਤ ਜ਼ਿਲ੍ਹਾ ਜਲੰਧਰ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਸੰਗਰੂਰ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਨਕੋਦਰ ਸਬ - ਡਵੀਜ਼ਨ ’ ਚ ਪੁਲਿਸ ਵਲੋਂ ਫਲੈਗ ਮਾਰਚ ਅਗਲੀ ਖ਼ਬਰ 15 ਲੱਖ ਦੀ ਲਾਗਤ ਨਾਲ ਤਿਆਰ ਸਰਕਾਰੀ ਸਕੂਲ ਕੰਦੋਲਾ ਨਵੀਂ ਆਈ . ਟੀ . ਲੈਬ ਦਾ ਉਦਘਾਟਨ
Ad Position 24