ਤਿਉਹਾਰਾਂ ਦੇ ਮੱਦੇਨਜ਼ਰ ਨਕੋਦਰ ਸਬ - ਡਵੀਜ਼ਨ ’ ਚ ਪੁਲਿਸ ਵਲੋਂ ਫਲੈਗ ਮਾਰਚ
ਨਕੋਦਰ, 3 ਨਵੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ, ਤਜਿੰਦਰ ਕੁਮਾਰ)-ਅੱਜ ਨਕੋਦਰ ਸਬ-ਡਵੀਜ਼ਨ ਦੇ ਨਕੋਦਰ ਸਿਟੀ, ਨੂਰਮਹਿਲ ਸਮੇਤ ਵੱਖ-ਵੱਖ ਕਸਬਿਆਂ ’ਚ ਤਿਉਹਾਰਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਤੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ। ਇਹ ਫਲੈਗ ਮਾਰਚ ਮਾਨਯੋਗ ਐੱਸ.
ਨਕੋਦਰ, 3 ਨਵੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ, ਤਜਿੰਦਰ ਕੁਮਾਰ)-ਅੱਜ ਨਕੋਦਰ ਸਬ-ਡਵੀਜ਼ਨ ਦੇ ਨਕੋਦਰ ਸਿਟੀ, ਨੂਰਮਹਿਲ ਸਮੇਤ ਵੱਖ-ਵੱਖ ਕਸਬਿਆਂ ’ਚ ਤਿਉਹਾਰਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਤੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ। ਇਹ ਫਲੈਗ ਮਾਰਚ ਮਾਨਯੋਗ ਐੱਸ.ਐੱਸ.ਪੀ ਜਲੰਧਰ ਦਿਹਾਤੀ ਸਰਦਾਰ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤਾ ਗਿਆ। ਇਸ ਦੌਰਾਨ ਦੁਕਾਨਦਾਰਾਂ ਨੂੰ ਦੁਕਾਨਾਂ ਦੇ ਬਾਹਰ ਰੱਖਿਆ ਸਮਾਨ ਅੰਦਰ ਰੱਖਣ ਦੀ ਅਪੀਲ ਕੀਤੀ ਗਈ, ਤਾਂ ਜੋ ਆਵਾਜਾਈ ਸੁਚਾਰੂ ਰਹੇ।