04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸ਼ਾਹਕੋਟ ਦੇ ਪਿੰਡ ਰਾਮੇ ਵਿਖੇ ਹਥਿਆਰਬੰਦ ਵਿਅਕਤੀਆਂ ਨੇ ਨੌਜਵਾਨਾਂ ’ ਤੇ ਚਲਾਈਆਂ ਗੋਲੀਆਂ * ਨੌਜਵਾਨਾਂ ਨੇ ਭੱਜ ਕੇ ਬਚਾਈ ਜਾਨ * ਹਮਲਾਵਰ ਨੌਜਵਾਨਾਂ ਦਾ ਮੋਟਰਸਾਈਕਲ ਲੈ ਕੇ ਫਰਾਰ

ਸ਼ਾਹਕੋਟ, 3 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਰਾਮੇ ਵਿਖੇ ਦੁਪਹਿਰ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ 2 ਨੌਜਵਾਨਾਂ ਨੂੰ ਘੇਰ ਕੇ ਗੋਲੀਆਂ ਚਲਾਉਣ ਤੇ ਉਨ੍ਹਾਂ ਦਾ ਮੋਟਰਸਾਈਕਲ ਲੈ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਬਲਰਾਜ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਰਾਮੇ (ਸ਼ਾਹਕੋਟ) ਨੇ ਦੱਸਿਆ ਕਿ ਪਿੰਡ ਦੇ ਇੱਕ ਵਿਅਕਤੀ ਨਾਲ ਕਰੀਬ ਤਿੰਨ ਸਾਲ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਵੀ ਹੋ ਗਿਆ ਸੀ।

Ad Position 21
No active advertisement
ਘਟਨਾ ਸਬੰਧੀ ਜਾਣਕਾਰੀ ਦਿੰਦਾ ਬਲਰਾਜ ਸਿੰਘ ਤੇ ਉਸਦਾ ਦੋਸਤ ਕੁਲਦੀਪ ਸਿੰਘ। ਤਸਵੀਰ- ਸੁਖਦੀਪ ਸਿੰਘ 04-11-2026
ਸ਼ਾਹਕੋਟ, 3 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਰਾਮੇ ਵਿਖੇ ਦੁਪਹਿਰ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ 2 ਨੌਜਵਾਨਾਂ ਨੂੰ ਘੇਰ ਕੇ ਗੋਲੀਆਂ ਚਲਾਉਣ ਤੇ ਉਨ੍ਹਾਂ ਦਾ ਮੋਟਰਸਾਈਕਲ ਲੈ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਬਲਰਾਜ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਰਾਮੇ (ਸ਼ਾਹਕੋਟ) ਨੇ ਦੱਸਿਆ ਕਿ ਪਿੰਡ ਦੇ ਇੱਕ ਵਿਅਕਤੀ ਨਾਲ ਕਰੀਬ ਤਿੰਨ ਸਾਲ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਵੀ ਹੋ ਗਿਆ ਸੀ। ਉਸ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਆਪਣੇ ਟਰੈਕਟਰ ’ਤੇ ਖੇਤਾਂ ਤੋਂ ਵਾਪਸ ਆ ਰਿਹਾ ਸੀ ਤਾਂ ਰਸਤੇ ’ਚ ਉਕਤ ਵਿਅਕਤੀ ਤੇ ਉਸ ਦੇ ਕੁੱਝ ਸਾਥੀਆਂ ਨੇ ਮੈਨੂੰ ਘੇਰ ਲਿਆ। ਇਸ ਦੌਰਾਨ ਪਿੰਡ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਉਕਤ ਵਿਅਕਤੀ ਤੇ ਉਸ ਦੇ ਸਾਥੀਆਂ ਨੂੰ ਮੌਕੇ ਤੋਂ ਭੇਜ ਦਿੱਤਾ। ਬਲਰਾਜ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਅੱਜ ਪਿੰਡ ਦੀ ਪੰਚਾਇਤ ਵਲੋਂ ਦੋਵਾਂ ਧਿਰਾਂ ਦਾ ਫੈਸਲਾ ਕਰਵਾਇਆ ਜਾਣਾ ਸੀ, ਪਰ ਇਸ ਤੋਂ ਪਹਿਲਾਂ ਹੀ ਦੁਪਹਿਰ ਕਰੀਬ 12 ਵਜੇ ਜਦੋਂ ਉਹ ਆਪਣੇ ਦੋਸਤ ਕੁਲਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਰਾਮੇ ਨਾਲ ਸੀ.ਟੀ.-100 ਮੋਟਰਸਾਈਕਲ ’ਤੇ ਆਪਣੇ ਖੇਤਾਂ ਵੱਲ ਜਾ ਰਿਹਾ ਸੀ ਤਾਂ ਪਿੰਡ ਦੇ ਬਾਹਰਵਾਰ ਫਿਰਨੀ ’ਤੇ ਉਕਤ ਵਿਅਕਤੀ ਤਿੰਨ ਮੋਟਰਸਾਈਕਲਾਂ ’ਤੇ ਆਪਣੇ ਨਾਲ 6-7 ਹੋਰ ਸਾਥੀਆਂ ਨੂੰ ਲੈ ਕੇ ਆ ਗਿਆ। ਉਨ੍ਹਾਂ ਨੇ ਸਾਨੂੰ ਘੇਰ ਕੇ ਪਿਸਤੌਲ ਕੱਢ ਲਏ। ਉਨ੍ਹਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਸਾਡੇ ਵੱਲ ਕਈ ਫਾਇਰ ਕੀਤੇ, ਜਿਸ ਦੌਰਾਨ ਅਸੀਂ ਦੋਵਾਂ ਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ, ਜਦਕਿ ਹਮਲਾਵਰ ਉਨ੍ਹਾਂ ਦਾ ਮੋਟਰਸਾਈਕਲ ਲੈ ਕੇ ਫਰਾਰ ਹੋ ਗਏ। ਬਲਰਾਜ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਹੈਲਪਲਾਈਨ ਨੰਬਰ-112 ’ਤੇ ਫੋਨ ਕਰਕੇ ਸੂਚਨਾ ਦਿੱਤੀ, ਜਿਸ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਵਲੋਂ ਘਟਨਾ ਦਾ ਜਾਇਜ਼ਾ ਲੈਂਦਿਆਂ ਇੱਕ ਖੋਲ ਵੀ ਬਰਾਮਦ ਹੋਇਆ। ਇਸ ਸਬੰਧੀ ਜਾਂਚ ਅਧਿਕਾਰੀ ਏ.ਐੱਸ.ਆਈ. ਪਰਜਿੰਦਰ ਕੌਰ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਬਲਰਾਜ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਜਸਵੰਤ ਸਿੰਘ ਤੇ 6 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿਖੇ ਸੀ . ਬੀ . ਐਸ . ਈ . ਵੱਲੋਂ ਐਸ . ਕਿਊ . ਏ . ਏ . ਫਰੇਮਵਰਕ ਤਹਿਤ ਨਿਰੀ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ’ ਚ ਬਲਾਕ ਅਲਾਵਲਪੁਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24