ਸਰਕਾਰੀ ਪ੍ਰਾਇਮਰੀ ਸਕੂਲ ਢੰਡੋਵਾਲ ਵਿਖੇ ਚੰਗੇ - ਮਾੜੇ ਸਪਰਸ਼ ਤੇ ਸਫ਼ਾਈ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਸ਼ਾਹਕੋਟ, 3 ਨਵੰਬਰ (ਸੁਖਦੀਪ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਦੀਪਕ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ, ਢੰਡੋਵਾਲ (ਸ਼ਾਹਕੋਟ) ਵਿਖੇ ਹੈੱਡ ਟੀਚਰ ਜਤਿੰਦਰ ਅਰੋੜਾ ਦੇ ਸਹਿਯੋਗ ਨਾਲ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਸ
ਸਰਕਾਰੀ ਪ੍ਰਾਇਮਰੀ ਸਕੂਲ, ਢੰਡੋਵਾਲ ਵਿਖੇ ਵਿਦਿਆਰਥੀਆਂ ਨੂੰ ਚੰਗੇ-ਮਾੜੇ ਸਪਰਸ਼ ਤੇ ਸਫ਼ਾਈ ਦੀ ਮਹੱਤਤਾ ਬਾਰੇ ਜਾਗਰੂਕ ਕਰਦੇ ਡਾ. ਧੀਰਜ ਤੇ ਡਾ. ਰੁਪਿੰਦਰ, ਨਾਲ ਹੈੱਡ ਟੀਚਰ ਜਤਿੰਦਰ ਅਰੋੜਾ ਤੇ ਹੋਰ। ਤਸਵੀਰ- ਸੁਖਦੀਪ ਸਿੰਘ
04-11-2026
ਸ਼ਾਹਕੋਟ, 3 ਨਵੰਬਰ (ਸੁਖਦੀਪ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਦੀਪਕ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ, ਢੰਡੋਵਾਲ (ਸ਼ਾਹਕੋਟ) ਵਿਖੇ ਹੈੱਡ ਟੀਚਰ ਜਤਿੰਦਰ ਅਰੋੜਾ ਦੇ ਸਹਿਯੋਗ ਨਾਲ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾ. ਧੀਰਜ ਤੇ ਡਾ. ਰੁਪਿੰਦਰ ਵਲੋਂ ਬੱਚਿਆਂ ਨੂੰ ਗੁੱਡ-ਟੱਚ ਤੇ ਬੈਡ-ਟੱਚ (ਚੰਗੇ-ਮਾੜੇ ਸਪਰਸ਼) ਬਾਰੇ ਵਿਸਥਾਰ ਨਾਲ ਸਮਝਾਇਆ ਗਿਆ। ਉਨ੍ਹਾਂ ਦੱਸਿਆ ਕਿ ਆਪਣੇ ਸਰੀਰ ਦੀ ਸੁਰੱਖਿਆ ਪ੍ਰਤੀ ਜਾਗਰੂਕ ਰਹਿਣਾ ਬਹੁਤ ਜ਼ਰੂਰੀ ਹੈ ਤੇ ਕਿਸੇ ਵੀ ਅਣਉਚਿਤ ਹਰਕਤ ਬਾਰੇ ਆਪਣੇ ਮਾਪਿਆਂ ਜਾਂ ਭਰੋਸੇਯੋਗ ਅਧਿਆਪਕ ਨੂੰ ਤੁਰੰਤ ਜਾਣਕਾਰੀ ਦੇਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਨਿੱਜੀ ਸਫ਼ਾਈ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਸਾਫ਼-ਸੁਥਰਾ ਰਹਿਣ, ਹੱਥ ਧੋਣ ਤੇ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਮੋਬਾਈਲ ਫੋਨ ਦੀ ਵਧੇਰੇ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਮੋਬਾਈਲ ਦੀ ਸੀਮਤ ਵਰਤੋਂ ਕਰਨ ਅਤੇ ਆਪਣਾ ਵਧੇਰੇ ਸਮਾਂ ਪੜ੍ਹਾਈ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਹੈੱਡ ਟੀਚਰ ਜਤਿੰਦਰ ਅਰੋੜਾ ਨੇ ਜਾਗਰੂਕਤਾ ਉਪਰਾਲੇ ਲਈ ਡਾ. ਧੀਰਜ ਤੇ ਡਾ. ਰੁਪਿੰਦਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਿਹਤ, ਸੁਰੱਖਿਆ ਅਤੇ ਚੰਗੀ ਜੀਵਨ ਜਾਂਚ ਬਾਰੇ ਜਾਣਕਾਰੀ ਦੇਣਾ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।