ਨਗਰ ਨਿਗਮ ਦੀ ਜ਼ੋਨ ਨੰਬਰ 2 ’ਚ ਕਾਰਵਾਈ ਬਕਾਇਆ ਪਾਣੀ ਤੇ ਸੀਵਰੇਜ ਬਿੱਲਾਂ ਦੀ ਕੀਤੀ ਵਸੂਲੀ
ਜਲੰਧਰ, 4 ਨਵੰਬਰ (ਸ਼ਿਵ)- ਨਗਰ ਨਿਗਮ ਜਲੰਧਰ ਵਲੋਂ ਬਕਾਇਆ ਪਾਣੀ ਤੇ ਸੀਵਰੇਜ ਬਿੱਲਾਂ ਦੀ ਵਸੂਲੀ ਨੂੰ ਲੈ ਕੇ ਲਗਾਤਾਰ ਸਖ਼ਤੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਨਗਰ ਨਿਗਮ ਦੀ ਟੀਮ ਵਲੋਂ ਅੱਜ ਜ਼ੋਨ ਨੰਬਰ 2 ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਵਸੂਲੀ ਮੁਹਿੰਮ ਚਲਾਈ ਗਈ।
ਜਲੰਧਰ, 4 ਨਵੰਬਰ (ਸ਼ਿਵ)- ਨਗਰ ਨਿਗਮ ਜਲੰਧਰ ਵਲੋਂ ਬਕਾਇਆ ਪਾਣੀ ਤੇ ਸੀਵਰੇਜ ਬਿੱਲਾਂ ਦੀ ਵਸੂਲੀ ਨੂੰ ਲੈ ਕੇ ਲਗਾਤਾਰ ਸਖ਼ਤੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਨਗਰ ਨਿਗਮ ਦੀ ਟੀਮ ਵਲੋਂ ਅੱਜ ਜ਼ੋਨ ਨੰਬਰ 2 ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਵਸੂਲੀ ਮੁਹਿੰਮ ਚਲਾਈ ਗਈ। ਇਸ ਕਾਰਵਾਈ ਦੌਰਾਨ ਡਿਫਾਲਟਰਾਂ ਤੋਂ ਕੁੱਲ 1,21,300 ਰੁਪਏ ਦੀ ਰਕਮ ਵਸੂਲ ਕੀਤੀ ਗਈ। ਇਹ ਕਾਰਵਾਈ ਨਗਰ ਨਿਗਮ ਦੇ ਮੇਅਰ ਵਨੀਤ ਧੀਰ, ਕਮਿਸ਼ਨਰ ਸੁਰਿੰਦਰ ਸਿੰਘ ਤੇ ਸੰਯੁਕਤ ਕਮਿਸ਼ਨਰ ਸ਼੍ਰੀਮਤੀ ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਐਸਟੇਟ ਅਫਸਰ-ਕਮ-ਚੀਫ਼ ਟੈਕਸ ਕਲੈਕਟਰ ਅਸ਼ਵਨੀ ਗਿੱਲ ਤੇ ਸੁਪਰਡੈਂਟ ਵਾਟਰ ਰੇਟ ਹਰਪ੍ਰੀਤ ਵਾਲੀਆ ਦੀ ਦੇਖ-ਰੇਖ ਹੇਠ ਨਗਰ ਨਿਗਮ ਦੀ ਟੀਮ ਨੇ ਬਕਾਇਆ ਬਿੱਲਾਂ ਦੀ ਵਸੂਲੀ ਲਈ ਕਾਰਵਾਈ ਕੀਤੀ ਗਈ। ਮੁਹਿੰਮ ਦੌਰਾਨ ਜਿਨ੍ਹਾਂ ਪ੍ਰਾਪਰਟੀ ਮਾਲਕਾਂ ਵਲੋਂ ਲੰਬੇ ਸਮੇਂ ਤੋਂ ਪਾਣੀ ਤੇ ਸੀਵਰੇਜ ਦੇ ਬਿੱਲ ਜਮ੍ਹਾਂ ਨਹੀਂ ਕਰਵਾਏ ਗਏ ਸਨ, ਉਨ੍ਹਾਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪਾਣੀ ਅਤੇ ਸੀਵਰੇਜ ਦੇ ਕਨੈਕਸ਼ਨ ਕੱਟਣ ਦੀ ਕਾਰਵਾਈ ਵੀ ਕੀਤੀ ਗਈ। ਇਸ ਦੇ ਨਾਲ ਹੀ ਬਾਕੀ ਡਿਫਾਲਟਰਾਂ ਨੂੰ ਜਲਦ ਤੋਂ ਜਲਦ ਬਕਾਇਆ ਰਕਮ ਜਮ੍ਹਾਂ ਕਰਵਾਉਣ ਦੀ ਚਿਤਾਵਨੀ ਦਿੱਤੀ ਗਈ। ਨਗਰ ਨਿਗਮ ਅਧਿਕਾਰੀਆਂ ਅਨੁਸਾਰ ਕੁਝ ਖਪਤਕਾਰਾਂ ਵਲੋਂ ਇੱਕ ਹਫ਼ਤੇ ਦੇ ਅੰਦਰ ਆਪਣੇ ਬਕਾਇਆ ਬਿੱਲ ਜਮ੍ਹਾਂ ਕਰਵਾਉਣ ਦਾ ਸਮਾਂ ਲਿਆ ਗਿਆ ਹੈ। ਜੇਕ ਰ ਨਿਰਧਾਰਤ ਸਮੇਂ ਅੰਦਰ ਬਕਾਇਆ ਰਕਮ ਜਮ੍ਹਾਂ ਨਹੀਂ ਕਰਵਾਈ ਜਾਂਦੀ ਤਾਂ ਉਨ੍ਹਾਂ ਖ਼ਿਲਾਫ਼ ਵੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਵਿਸ਼ੇਸ਼ ਮੁਹਿੰਮ ਨੂੰ ਜ਼ੋਨ ਨੰਬਰ 2 ਦੇ ਏਰੀਆ ਇੰਚਾਰਜ ਇੰਸਪੈਕਟਰ ਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕਰੁਨ ਧੀਰ, ਅਨਵਰ, ਨਵੀਨ ਕੁਮਾਰ, ਮੁਕੇਸ਼ ਅਤੇ ਗੁਰਦੀਪ ਵਲੋਂ ਅਮਲ ਵਿੱਚ ਲਿਆਂਦਾ ਗਿਆ।