ਸਰਜੀਵਨ ਸਿੰਘ ਦੀ ਅਗਵਾਈ ਹੇਠ ਵਰਕਰਾਂ ਦਾ ਵੱਡਾ ਕਾਫ਼ਲਾ ਸੰਗਰੂਰ ਰੈਲੀ ’ਚ ਹੋਇਆ ਸ਼ਾਮਿਲ
ਜਲੰਧਰ, 4 ਨਵੰਬਰ (ਜਸਪਾਲ ਸਿੰਘ)-ਕਾਂਗਰਸ ਵਲੋਂ ਰਾਹੁਲ ਗਾਂਧੀ ਤੇ ਮਲਿਕਾ ਅਰਜੁਨ ਖੜਗੇ ਦੀ ਅਗਵਾਈ ਹੇਠ ਸੰਗਰੂਰ ਵਿਖੇ ਕਰਵਾਈ ਗਈ ਰੈਲੀ ’ਚ ਜਲੰਧਰ ਛਾਉਣੀ ਹਲਕੇ ਤੋਂ ਵੱਡੀ ਗਿਣਤੀ ’ਚ ਵਰਕਰ ਸ਼ਾਮਿਲ ਹੋਏ। ਇਸ ਮੌਕੇ ਪਿੰਡ ਬੰਬੀਆਂਵਾਲ ਦੇ ਸਾਬਕਾ ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਸਰਜੀਵਨ ਸਿੰਘ ਡੋਗਰਾ ਵੀ ਵੱਡੀ ਗਿਣਤੀ ਵਰਕਰਾਂ ਦੇ ਕਾਫਲੇ ਨਾਲ ਰੈਲੀ ’ਚ ਸ਼ਾਮਿਲ ਹੋਏ।
ਜਲੰਧਰ, 4 ਨਵੰਬਰ (ਜਸਪਾਲ ਸਿੰਘ)-ਕਾਂਗਰਸ ਵਲੋਂ ਰਾਹੁਲ ਗਾਂਧੀ ਤੇ ਮਲਿਕਾ ਅਰਜੁਨ ਖੜਗੇ ਦੀ ਅਗਵਾਈ ਹੇਠ ਸੰਗਰੂਰ ਵਿਖੇ ਕਰਵਾਈ ਗਈ ਰੈਲੀ ’ਚ ਜਲੰਧਰ ਛਾਉਣੀ ਹਲਕੇ ਤੋਂ ਵੱਡੀ ਗਿਣਤੀ ’ਚ ਵਰਕਰ ਸ਼ਾਮਿਲ ਹੋਏ। ਇਸ ਮੌਕੇ ਪਿੰਡ ਬੰਬੀਆਂਵਾਲ ਦੇ ਸਾਬਕਾ ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਸਰਜੀਵਨ ਸਿੰਘ ਡੋਗਰਾ ਵੀ ਵੱਡੀ ਗਿਣਤੀ ਵਰਕਰਾਂ ਦੇ ਕਾਫਲੇ ਨਾਲ ਰੈਲੀ ’ਚ ਸ਼ਾਮਿਲ ਹੋਏ। ਜਾਣਕਾਰੀ ਦਿੰਦੇ ਹੋਏ ਸਰਜੀਵਨ ਸਿੰਘ ਨੇ ਦੱਸਿਆ ਕਿ ਰੈਲੀ ਨੂੰ ਲੈ ਕੇ ਵਰਕਰਾਂ ਅੰਦਰ ਭਾਰੀ ਉਤਸ਼ਾਹ ਸੀ ਤੇ ਵਰਕਰ ਆਪ ਮੁਹਾਰੇ ਇਸ ਰੈਲੀ ’ਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਰੀਫ ਲਾਲ ਆਜ਼ਾਦ ਤੇ ਦਲਜੀਤ ਸਿੰਘ ਰਾਏ ਸਮੇਤ ਹੋਰ ਆਗੂ ਤੇ ਵਰਕਰ ਵੀ ਮੌਜੂਦ ਸਨ।