ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸੰਬੰਧੀ ਕਰਵਾਇਆ ਵਿਸ਼ਾਲ ਸਤਿਸੰਗ ਤੇ ਸ਼ੋਭਾ ਯਾਤਰਾ
ਅੱਪਰਾ, 4 ਨਵੰਬਰ (ਦਲਵਿੰਦਰ ਸਿੰਘ ਅੱਪਰਾ)-ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਭਗਵਾਨ ਵਾਲਮੀਕਿ ਮੰਦਰ ਅੱਪਰਾ ਵਿਖੇ ਸਮੂਹ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ ਚ ਬੀਤੇ ਦਿਨਾਂ ਤੋਂ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਗਈਆਂ ਸਨ।
ਅੱਪਰਾ, 4 ਨਵੰਬਰ (ਦਲਵਿੰਦਰ ਸਿੰਘ ਅੱਪਰਾ)-ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਭਗਵਾਨ ਵਾਲਮੀਕਿ ਮੰਦਰ ਅੱਪਰਾ ਵਿਖੇ ਸਮੂਹ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ ਚ ਬੀਤੇ ਦਿਨਾਂ ਤੋਂ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਗਈਆਂ ਸਨ। 1 ਨਵੰਬਰ ਐਤਵਾਰ ਦੂਸਰਾ ਵਿਸ਼ਾਲ ਸਤਿਸੰਗ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਵੀ ਸਾਹਿਲ (ਇੰਡੀਅਨ ਆਇਡਲ ਅਕੈਡਮੀ) ਲੁਧਿਆਣਾ ਵਾਲਿਆਂ ਵਲੋਂ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ, ਰਵੀ ਸਾਹਿਲ ਤੋਂ ਇਲਾਵਾ ਲਵਨ ਕਲਿਆਣ, ਰਜਨੀ ਨਾਹਰ ਤੇ ਸਲੀਮ ਗਿੱਲ ਵਲੋਂ ਵੀ ਭਗਵਾਨ ਵਾਲਮੀਕਿ ਜੀ ਦੀ ਉਸਤਤਿ ਦੇ ਭਜਨ ਗਾਇਨ ਕਰਦਿਆਂ ਸੰਗਤਾਂ ਨੂੰ ਮੰਤਰ ਮੁਗਧ ਕਰ ਦਿੱਤਾ। ਸਮੂਹ ਸੰਗਤ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਵੀ ਕੀਤਾ। ਪ੍ਰਬੰਧਕਾਂ ਵਲੋਂ ਸਹਿਯੋਗੀਆਂ ਤੇ ਪਤਵੰਤੇ ਸੱਜਣਾਂ ਦਾ ਸਨਮਾਨ ਵੀ ਕੀਤਾ ਗਿਆ।