ਆਦਮਪੁਰ ਮੇਨ ਰੋਡ ਦਾ 4 ਕਰੋੜ 92 ਲੱਖ ਦੀ ਲਾਗਤ ਨਾਲ ਨਿਰਮਾਣ ਕਾਰਜ ਸ਼ੁਰੂ
ਆਦਮਪੁਰ, 5 ਨਵੰਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)- ਕਰੀਬ 10 ਸਾਲਾਂ ਤੋਂ ਆਦਮਪੁਰ ਸ਼ਹਿਰ ਸੰਤਾਪ ਭੋਗ ਰਹੇ ਆਦਮਪੁਰ ਵਾਸੀਆਂ ਲਈ ਇੱਕ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਹਲਕੇ ਦੇ ਮੁੱਖ ਮੇਨ ਰੋਡ ਦੇ ਨਿਰਮਾਣ ਕਾਰਜ ਨੂੰ ਆਖਿਰਕਾਰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।
ਆ
ਆਦਮਪੁਰ ਜੀ.ਟੀ .ਰੋਡ ਦਾ ਨਿਰਮਾਣ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਜ਼ਮੀਨ ’ਤੇ ਟੱਕ ਲਗਾਉਂਦੇ ਹੋਏ ਪ੍ਰਧਾਨ ਚਰਨਜੀਤ ਸ਼ੈਰੀ ਸਮੇਤ ਹਾਜਰ ਕੌਂਸਲਰ। ਤਸਵੀਰ- ਹਰਪ੍ਰੀਤ ਸਿੰਘ
06-11-2026
ਆਦਮਪੁਰ, 5 ਨਵੰਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)- ਕਰੀਬ 10 ਸਾਲਾਂ ਤੋਂ ਆਦਮਪੁਰ ਸ਼ਹਿਰ ਸੰਤਾਪ ਭੋਗ ਰਹੇ ਆਦਮਪੁਰ ਵਾਸੀਆਂ ਲਈ ਇੱਕ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਹਲਕੇ ਦੇ ਮੁੱਖ ਮੇਨ ਰੋਡ ਦੇ ਨਿਰਮਾਣ ਕਾਰਜ ਨੂੰ ਆਖਿਰਕਾਰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੜਕ ਦੀ ਕਾਇਆਕਲਪ ਤੇ ਨਵ-ਨਿਰਮਾਣ ਲਈ 4 ਕਰੋੜ 92 ਲੱਖ ਰੁਪਏ ਦੀ ਵੱਡੀ ਰਾਸ਼ੀ ਖਰਚੀ ਜਾ ਰਹੀ ਹੈ। ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਨਗਰ ਕੌਂਸਲ ਦੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ ਨੇ ਦੱਸਿਆ ਕਿ ਆਦਮਪੁਰ ਦੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੀ ਸਖਤ ਮਿਹਨਤ ਤੇ ਆਦਮਪੁਰ ਵਿਕਾਸ ਦੀ ਸੋਚ ਸਦਕਾ ਇਹ ਵਿਕਾਸ ਕਾਰਜ ਨੇਪੜੇ ਚੜਿਆ ਹੈ । ਪ੍ਰਧਾਨ ਸ਼ੇਰੀ ਨੇ ਕਿਹਾ ਕਿ ਮੇਨ ਰੋਡ ਲੰਬੇ ਸਮੇਂ ਤੋਂ ਬੇਹੱਦ ਖਸਤਾ ਹਾਲਤ ਵਿੱਚ ਸੀ, ਜਿਸ ਕਾਰਨ ਆਉਣ-ਜਾਣ ਵਾਲੇ ਰਾਹਗੀਰਾਂ, ਸਕੂਲੀ ਬੱਚਿਆਂ ਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਹਿਲਾਂ ਵੱਖ-ਵੱਖ ਕਾਰਨਾਂ ਕਰਕੇ ਇਸ ਸੜਕ ਦਾ ਨਿਰਮਾਣ ਕਾਰਜ ਵਿਚਕਾਰ ਹੀ ਰੁਕ ਗਿਆ ਸੀ। ਲੋਕਾਂ ਦੀ ਇਸ ਗੰਭੀਰ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਰੁਕੇ ਹੋਏ ਕੰਮ ਨੂੰ ਨਵੇਂ ਠੇਕੇਦਾਰ ਨੂੰ ਸੌਂਪਿਆਅਤੇ ਇਸ ਨੂੰ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਕਰਵਾ ਦਿੱਤਾ ਹੈ। ਗੁਣਵੱਤਾ ਅਤੇ ਸਮਾਂ-ਸੀਮਾ ਦਾ ਖਾਸ ਧਿਆਨ ਰੱਖਣ ਦੀ ਹਦਾਇਤ ਕੀਤੀਆਂ ਗਈਆਂ ਹਨ। ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵਲੋਂ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਦਮਪੁਰ ਹਲਕੇ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਇਲਾਕੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਸਖ਼ਤ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਦੌਰਾਨ ਮਿਆਰ ਦਾ ਪੂਰਾ ਖਿਆਲ ਰੱਖਿਆ ਜਾਵੇ। ਲੋਕਾਂ ਵਲੋਂ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦਾ ਇਸ ਅਹਿਮ ਉੱਦਮ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ, ਪਵਿੱਤਰ ਸਿੰਘ, ਅਮਰੀਕ ਸਿੰਘ, ਦਵਿੰਦਰ ਸਿੰਘ ਸੂਰੀ, ਜੋਗਿੰਦਰ ਪਾਲ, ਬਿੰਦਾ ਗਰੇਵਾਲ ਸਮੂਹ ਕੌਂਸਲਰ, ਪੰਕਚ ਹਨੀ ਬਰਾਕ ਪ੍ਰਧਾਨ, ਆਕਾਸ਼ਦੀਪ ਆਸ਼ੂ ਬਲਾਕ ਪ੍ਰਧਾਨ ਸ਼ਹਿਰੀ, ਰਾਕੇਸ਼ ਅਗਰਵਾਲ ਆਪ ਆਗੂ, ਪ੍ਰਦੀਪ ਸਿੰਘ, ਦਾਣੀ ਆਦਿ ਅਧਿਕਾਰੀ ਹਾਜ਼ਰ ਸਨ।