ਰੇਲ ਗੱਡੀ ਹੇਠ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
ਗੁਰਾਇਆ, 5 ਨਵੰਬਰ (ਬਲਵਿੰਦਰ ਸਿੰਘ)-ਪਿੰਡ ਡੱਲੇਵਾਲ ਨੇੜੇ ਰੇਲਵੇ ਲਾਈਨਾਂ ’ਤੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਪ੍ਰੇਮ ਨਾਥ ਇੰਚਾਰਜ ਰੇਲਵੇ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 55-60 ਸਾਲ ਦੇ ਲਗਭਗ ਹੈ।
ਗੁਰਾਇਆ, 5 ਨਵੰਬਰ (ਬਲਵਿੰਦਰ ਸਿੰਘ)-ਪਿੰਡ ਡੱਲੇਵਾਲ ਨੇੜੇ ਰੇਲਵੇ ਲਾਈਨਾਂ ’ਤੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਪ੍ਰੇਮ ਨਾਥ ਇੰਚਾਰਜ ਰੇਲਵੇ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 55-60 ਸਾਲ ਦੇ ਲਗਭਗ ਹੈ। ਜਿਸ ਨੇ ਕਮੀਜ਼ ਨੀਲਾ, ਪਜਾਮਾ ਕਾਲਾ ਅਤੇ ਸਫ਼ੈਦ ਪਰਨਾ ਪਾਇਆ ਹੋਇਆ ਹੈ। ਲਾਸ਼ ਦੀ ਪਹਿਚਾਣ ਨਹੀਂ ਹੋਈ। ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟੇ ਸਿਵਲ ਹਸਪਤਾਲ ਫਿਲੌਰ ਵਿਖੇ ਰੱਖੀ ਗਈ ਹੈ। ਇਹ ਜਾਣਕਾਰੀ ਪ੍ਰੇਮ ਨਾਥ ਇੰਚਾਰਜ ਰੇਲਵੇ ਪੁਲਿਸ ਨੇ ਦਿੱਤੀ ਹੈ।