ਗੁਰਦੁਆਰਾ ਗੜ੍ਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਵਿਸ਼ੇਸ਼ ਮੀਟਿੰਗ
ਜਲੰਧਰ, 5 ਨਵੰਬਰ (ਐੱਮ. ਐੱਸ.
ਜਲੰਧਰ, 5 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਬਾਬਾ ਜੀਵਨ ਸਿੰਘ, ਗੜ੍ਹਾ, ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਵਿਸ਼ੇਸ਼ ਮੀਟਿੰਗ ਹੋਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਪਾਲ ਸਿੰਘ ਖ਼ਾਲਸਾ ਨੇ ਜਾਣਕਾਰੀ ਦਿੱਤੀ ਕਿ ਪ੍ਰਕਾਸ਼ ਪੁਰਬ ਸੰਬੰਧੀ 8 ਨਵੰਬਰ ਤੋਂ ਪ੍ਰਭਾਤਫੇਰੀਆਂ ਅਰੰਭ ਹੋਣਗੀਆਂ, ਜੋ ਕਿ 22 ਨਵੰਬਰ ਤੱਕ ਰੋਜ਼ਾਨਾ ਸਵੇਰੇ 5 ਵਜੇ ਕੱਢੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 15 ਨਵੰਬਰ, ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਕਿ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। 24 ਨਵੰਬਰ , ਦਿਨ ਮੰਗਲਵਾਰ ਨੂੰ ਸਵੇਰੇ ਅਤੇ ਸ਼ਾਮ ਦੇ ਦੀਵਾਨ ਸੱਜਣਗੇ। ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।