05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਧੂਮਧਾਮ ਨਾਲ ਮਨਾਇਆ

ਲਾਂਬੜਾ, 5 ਨਵੰਬਰ (ਗੁਰਮੇਲ ਸਿੰਘ) -ਜਲੰਧਰ ਦੇ ਨਜ਼ਦੀਕੀ ਪਿੰਡ ਹਮੀਰੀ ਖੇੜਾ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਸਮੂਹ ਸਾਧ-ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਾਲਮੀਕਿ ਅੰਮ੍ਰਿਤ ਬਾਣੀ ਦੇ ਜਾਪ ਕੀਤੇ ਗਏ ਤੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 06-11-2026
ਲਾਂਬੜਾ, 5 ਨਵੰਬਰ (ਗੁਰਮੇਲ ਸਿੰਘ) -ਜਲੰਧਰ ਦੇ ਨਜ਼ਦੀਕੀ ਪਿੰਡ ਹਮੀਰੀ ਖੇੜਾ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਸਮੂਹ ਸਾਧ-ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਾਲਮੀਕਿ ਅੰਮ੍ਰਿਤ ਬਾਣੀ ਦੇ ਜਾਪ ਕੀਤੇ ਗਏ ਤੇ ਭੋਗ ਪਾਏ ਗਏ। ਭਾਈ ਕੁਲਦੀਪ ਸਿੰਘ ਬਜੂਏ ਵਾਲੇ ਵਲੋਂ ਕੀਰਤਨ ਦਰਬਾਰ ਦੇ ਰਾਹੀਂ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਤੇ ਆਪਣੇ ਪ੍ਰਮੁੱਖ ਵਚਨਾਂ ਨਾਲ ਸੰਗਤਾਂ ਦਾ ਮਨ ਮੋਇਆ। ਮੁੱਖ ਸਮਾਗਮ ਚੇ ਜਲੰਧਰ ਕੈਂਟ ਤੋਂ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ’ਚ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਨੇ ਸਾਨੂੰ ਰਮਾਇਣ ਵਰਗੇ ਪਵਿੱਤਰ ਗ੍ਰੰਥ ਦੀ ਸੌਗਾਤ ਦਿੱਤੀ ਤੇ ਸਾਨੂੰ ਸੱਚ, ਹੱਕ ਅਤੇ ਬਰਾਬਰਤਾ ਦੇ ਰਾਹ ‘ਤੇ ਚੱਲਣ ਦਾ ਉਪਦੇਸ਼ ਦਿੱਤਾ। ਇਸ ਸਮੇਂ ਸਰਪੰਚ ਮਨਜੀਤ ਕੌਰ , ਕੁਲਦੀਪ ਮਾਣਕ, ਮਗਤ ਰਾਮ ਪੰਚ , ਸਵਿਤਾ ਪੰਚ , ਦਿਲਬਾਗ ਸਿੰਘ ਫਤਿਹਪੁਰ, ਪ੍ਰਧਾਨ ਮਨਜੀਤ ਸਿੰਘ ਦਿਓਲ, ਸ਼ੇਰੂ ਪੰਚ ਮੀਰਾਪੁਰ, ਪਰਮਜੀਤ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ 43 ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ 22 ਤੋਂ ਅਗਲੀ ਖ਼ਬਰ ਗੁਰਦੁਆਰਾ ਗੜ੍ਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਵਿਸ਼ੇਸ਼ ਮੀਟਿੰਗ
Ad Position 24