05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਦੀਵਾਲੀ ਦੇ ਮੱਦੇਨਜ਼ਰ ਵਾਰਡ ਨੰਬਰ 33 ’ਚ ਅਰੁਣਾ ਅਰੋੜਾ ਨੇ ਚਲਾਈ ਵਿਸ਼ੇਸ਼ ਸਫ਼ਾਈ ਮੁਹਿੰਮ

ਜਲੰਧਰ, 5 ਨਵੰਬਰ (ਸ਼ਿਵ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਾਰਡ ਨੰਬਰ 33 ’ਚ ਆਮ ਆਦਮੀ ਪਾਰਟੀ ਦੀ ਕੌਂਸਲਰ ਸ੍ਰੀਮਤੀ ਅਰੁਣਾ ਅਰੋੜਾ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਵਾਰਡ ਦੀ ਕੌਂਸਲਰ ਅਰੁਣਾ ਅਰੋੜਾ ਨੇ ਦੱਸਿਆ ਕਿ ਵਾਰਡ ਵਿਚ ਲਗਾਤਾਰ ਸਫ਼ਾਈ ਕਰਵਾਉਣ ਦੇ ਕੰਮ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 06-11-2026
ਜਲੰਧਰ, 5 ਨਵੰਬਰ (ਸ਼ਿਵ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਾਰਡ ਨੰਬਰ 33 ’ਚ ਆਮ ਆਦਮੀ ਪਾਰਟੀ ਦੀ ਕੌਂਸਲਰ ਸ੍ਰੀਮਤੀ ਅਰੁਣਾ ਅਰੋੜਾ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਵਾਰਡ ਦੀ ਕੌਂਸਲਰ ਅਰੁਣਾ ਅਰੋੜਾ ਨੇ ਦੱਸਿਆ ਕਿ ਵਾਰਡ ਵਿਚ ਲਗਾਤਾਰ ਸਫ਼ਾਈ ਕਰਵਾਉਣ ਦੇ ਕੰਮ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਨੂੰ ਧਿਆਨ ਵਿਚ ਰੱਖਦਿਆਂ ਵਾਰਡ ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਤੌਰ ‘ਤੇ ਸਫ਼ਾਈ ਦੇ ਕੰਮ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁੰਦਰ ਵਾਤਾਵਰਣ ਮਿਲ ਸਕੇ। ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਤੇ ਸਫ਼ਾਈ ਨੂੰ ਲੈ ਕੇ ਇਹ ਯਤਨ ਲਗਾਤਾਰ ਜਾਰੀ ਰਹਿਣਗੇ। ਸ੍ਰੀਮਤੀ ਅਰੋੜਾ ਨੇ ਕਿਹਾ ਕਿ ਨਗਰ ਨਿਗਮ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਵਾਰਡ ਵਿਚ ਵਿਕਾਸ ਦੇ ਕੰਮ ਕਰਵਾਉਣ ਅਤੇ ਉਸ ਨੂੰ ਸਾਫ ਰੱਖਣ ਵਿਚ ਹਮੇਸ਼ਾ ਹੀ ਸਹਿਯੋਗ ਕਰਦਾ ਰਿਹਾ ਹੈ। ਸ੍ਰੀਮਤੀ ਅਰੋੜਾ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਇਲਾਕੇ ਨੂੰ ਸਾਫ ਰੱਖਣਾ ਸਾਰਿਆਂ ਦਾ ਫਰਜ਼ ਹੈ।
Ad Position 22
No active advertisement
ਪਿਛਲੀ ਖ਼ਬਰ ਹਿਰਾਸਤ ਦੇ 24 ਘੰਟਿਆਂ ’ਚ ਪੇਸ਼ੀ ਜ਼ਰੂਰੀ- ਸੁਪਰੀਮ ਕੋਰਟ ਅਗਲੀ ਖ਼ਬਰ   ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਆਟੋ ਅਤੇ ਜੁਗਾੜੂ ਰੇੜੀ
Ad Position 24