ਨਸ਼ੀਲੇ ਕੈਪਸੂਲਾਂ ਸਣੇ ਕਾਬੂ
ਲੋਹੀਆਂ ਖ਼ਾਸ, 5 ਨਵੰਬਰ (ਬਲਵਿੰਦਰ ਸਿੰਘ ਵਿੱਕੀ)-ਨਸ਼ਾ ਵਿਰੋਧੀ ਮੁਹਿੰਮ ਤਹਿਤ ਲੋਹੀਆਂ ਖਾਸ ਥਾਣੇ ਦੇ ਐੱਸ. ਐੱਚ.
ਲੋਹੀਆਂ ਖ਼ਾਸ, 5 ਨਵੰਬਰ (ਬਲਵਿੰਦਰ ਸਿੰਘ ਵਿੱਕੀ)-ਨਸ਼ਾ ਵਿਰੋਧੀ ਮੁਹਿੰਮ ਤਹਿਤ ਲੋਹੀਆਂ ਖਾਸ ਥਾਣੇ ਦੇ ਐੱਸ.ਐੱਚ.ਓ. ਸੁਖਜਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਹੈ ਜਦੋਂ ਪਿੰਡ ਗਿੱਦੜਪਿੰਡੀ ਸੜਕੀ ਪੁਲ ਦੇ ਟੌਲ ਟੈਕਸ ਬੈਰੀਅਰ ਨੇੜੇ ਲਗਾਏ ਨਾਕੇ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਰੋਕਿਆ ਗਿਆ। ਪੁੱਛਗਿੱਛ ਦੌਰਾਨ ਉਸਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਲਾਟੀਆਂ ਵਾਲ ਥਾਣਾ ਸੁਲਤਾਨਪੁਰ ਲੋਧੀ ਵਜੋਂ ਹੋਈ। ਤਲਾਸੀ ਦੌਰਾਨ ਉਸਦੇ ਕਬਜ਼ੇ ’ਚੋਂ 3800 ਨਸ਼ੀਲੇ ਕੈਪਸੂਲ ਤੇ 37 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ, ਅਦਾਲਤ ਤੋਂ ਰਿਮਾਂਡ ਹਾਸਲ ਕਰ ਲਿਆ ਹੈ।