ਤਿਉਹਾਰਾਂ ਨੂੰ ਲੈ ਕੇ ਕਮਿਸ਼ਨਰੇਟ ਪੁਲਿਸ ਚੌਕਸ, ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ’ਚ ਆਵਾਜਾਈ ਤੇ ਸੁਰੱਖਿਆ ’ਤੇ ਰਹੇਗੀ ਤਿੱਖੀ ਨਜ਼ਰ
ਜਲੰਧਰ, 5 ਨਵੰਬਰ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਤਿਉਹਾਰਾਂ ਨੂੰ ਲੈ ਕੇ ਸ਼ਹਿਰ ’ਚ ਕਾਨੂੰਨ ਵਿਵਸਥਾ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਪੁਲਿਸ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ’ਚ ਆਵਾਜਾਈ ਤੇ ਸੁਰੱਖਿਆ ਪ੍ਰਬੰਧਾਂ ’ਤੇ ਨਜ਼ਰ ਰੱਖਣ ਲਈ ਤਿਆਰ-ਬਰ-ਤਿਆਰ ਹੈ।
ਪ
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ
06-11-2026
ਜਲੰਧਰ, 5 ਨਵੰਬਰ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਤਿਉਹਾਰਾਂ ਨੂੰ ਲੈ ਕੇ ਸ਼ਹਿਰ ’ਚ ਕਾਨੂੰਨ ਵਿਵਸਥਾ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਪੁਲਿਸ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ’ਚ ਆਵਾਜਾਈ ਤੇ ਸੁਰੱਖਿਆ ਪ੍ਰਬੰਧਾਂ ’ਤੇ ਨਜ਼ਰ ਰੱਖਣ ਲਈ ਤਿਆਰ-ਬਰ-ਤਿਆਰ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵਲੋਂ ਖੁਦ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਦਾ ਦੌਰਾ ਕਰਕੇ ਉਥੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਤੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਪੁਲਿਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਹਦਾਇਤਾਂ ਕੀਤੀਆਂ ਕਿ ਤਿਉਹਾਰਾਂ ਦੌਰਾਨ ਸਾਰੇ ਬਾਜ਼ਾਰਾਂ ਵਿਚ ਸੁਰੱਖਿਆ, ਆਵਾਜਾਈ ਤੇ ਲੋਕਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਮੌਕੇ ਉਨ੍ਹਾਂ ਸੁਰੱਖਿਆ ਵਿਵਸਥਾ ਦੀ ਸਮੀਖਿਆ ਕਰਨ ਤੋਂ ਇਲਾਵਾ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਤੇ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ ਤੇ ਤਿਉਹਾਰਾਂ ਪੈਦਾ ਹੋਣ ਵਾਲੀਆਂ ਚੁਣੌਤੀਆਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਬਾਜ਼ਾਰਾਂ ’ਚ ਗਸ਼ਤ ਵਧਾਉਣ, ਦੁਕਾਨਦਾਰਾਂ ਤੇ ਵਪਾਰੀਆਂ ਨਾਲ ਸੰਪਰਕ ਬਣਾਈ ਰੱਖਣ, ਸੀ.ਸੀ.ਟੀ.ਵੀ. ਕੈਮਰਿਆਂ ਦੀ ਕਾਰਜਸ਼ੀਲਤਾ ਯਕੀਨੀ ਬਣਾਉਣ ਤੇ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ। ਬਾਜ਼ਾਰਾਂ ਵਿਚ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਵੀ ਪੁਲਿਸ ਨੂੰ ਚੌਕਸ ਰਹਿਣ ਲਈ ਕਿਹਾ ਗਿਆ। ਸੀ. ਪੀ. ਸਤਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਤਿਉਹਾਰ ਅਮਨ-ਸ਼ਾਂਤੀ ਨਾਲ ਮਨਾਉਣ ਅਤੇ ਕਿਸੇ ਵੀ ਤਰ੍ਹਾਂ ਕਿਸਮ ਦੀ ਸ਼ੱਕੀ ਹਰਕਤ ਦੇਖਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਕਟ ਦੀ ਹਾਲਤ ਵਿਚ ਲੋਕ ਹੈਲਪਲਾਈਨ ਨੰਬਰ 112 ‘ਤੇ ਸੰਪਰਕ ਕਰਕੇ ਜਾਣਕਾਰੀ ਸਾਂਝੀ ਕਰ ਸਕਦੇ ਹਨ।