ਹੰਗਾਮੇ ਤੋਂ ਬਾਅਦ ਪੁਲਿਸ ਨੇ ਦੋਵਾਂ ਧਿਰਾਂ ਨੂੰ 12 ਤਰੀਕ ਦਾ ਦਿੱਤਾ ਸਮਾਂ- ਡੀ.ਐੱਸ.ਪੀ.
ਮਕਸੂਦਾਂ (ਸੌਰਵ ਮਹਿਤਾ) - ਭਗਤ ਸਿੰਘ ਕਲੋਨੀ ਦੀਆਂ ਝੁੱਗੀਆਂ ਸਬੰਧੀ ਹੋਈ ਕਾਰਵਾਈ ਦੌਰਾਨ ਮਾਹੌਲ ਤਣਾਅਪੂਰਨ ਹੋਣ ਤੇ ਇੱਟਾਂ-ਰੋੜੇ ਚੱਲਣ ਦੀ ਘਟਨਾ ਤੋਂ ਬਾਅਦ ਪੁਲਿਸ ਵਲੋਂ ਸਥਿਤੀ ਨੂੰ ਸੰਭਾਲਿਆ ਗਿਆ। ਇਸ ਦੌਰਾਨ ਨਗਰ ਨਿਗਮ ਦੀ ਜੇ.
ਮਕਸੂਦਾਂ (ਸੌਰਵ ਮਹਿਤਾ) - ਭਗਤ ਸਿੰਘ ਕਲੋਨੀ ਦੀਆਂ ਝੁੱਗੀਆਂ ਸਬੰਧੀ ਹੋਈ ਕਾਰਵਾਈ ਦੌਰਾਨ ਮਾਹੌਲ ਤਣਾਅਪੂਰਨ ਹੋਣ ਤੇ ਇੱਟਾਂ-ਰੋੜੇ ਚੱਲਣ ਦੀ ਘਟਨਾ ਤੋਂ ਬਾਅਦ ਪੁਲਿਸ ਵਲੋਂ ਸਥਿਤੀ ਨੂੰ ਸੰਭਾਲਿਆ ਗਿਆ। ਇਸ ਦੌਰਾਨ ਨਗਰ ਨਿਗਮ ਦੀ ਜੇ.ਸੀ.ਬੀ. ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਡਿਵੀਜ਼ਨ ਨੰਬਰ 1 ਦੇ ਮੁਖੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਇਸ ਸਬੰਧੀ ਡੀ.ਐੱਸ.ਪੀ. ਉੱਤਰੀ ਕਰਨੈਲ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਪ੍ਰਵਾਸੀ ਲੋਕਾਂ ਤੇ ਇਕੱਠੇ ਹੋਏ ਇਲਾਕਾ ਵਾਸੀਆਂ ਵਿਚਕਾਰ ਪੈਦਾ ਹੋਏ ਵਿਵਾਦ ਨੂੰ ਲੈ ਕੇ ਦੋਵਾਂ ਧਿਰਾਂ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੂੰ ਆਪਸੀ ਗੱਲਬਾਤ ਅਤੇ ਮਾਮਲੇ ਦੇ ਹੱਲ ਲਈ 12 ਤਰੀਕ ਦਾ ਸਮਾਂ ਦਿੱਤਾ ਗਿਆ ਹੈ। ਫਿਲਹਾਲ ਕਿਸੇ ਵੀ ਧਿਰ ਵਲੋਂ ਥਾਣੇ ਪਹੁੰਚ ਕੇ ਆਪਣੇ ਲਿਖਤੀ ਬਿਆਨ ਦਰਜ ਨਹੀਂ ਕਰਵਾਏ ਗਏ। ਡੀ.ਐੱਸ.ਪੀ. ਨੇ ਕਿਹਾ ਕਿ 12 ਤਰੀਕ ਤੋਂ ਬਾਅਦ ਮਾਮਲੇ ਦੀ ਸਾਰੀ ਸਥਿਤੀ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।