ਬਿਜਲੀ ਦੀਆਂ ਨੀਵੀਆਂ ਤਾਰਾਂ ਕਾਰਨ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
ਫਿਲੌਰ, 5 ਨਵੰਬਰ (ਸਤਿੰਦਰ ਸ਼ਰਮਾ)-ਨੇੜਲੇ ਪਿੰਡ ਜਗਤਪੁਰਾ ਪੰਜ ਢੇਰਾ ’ਚ ਉਸ ਸਮੇਂ ਅਫਰਾ-ਤਫਰੀ ਮੱਚ ਮੱਚ ਗਈ, ਜਦੋਂ ਪਰਾਲੀ ਦੀਆਂ ਪੰਡਾਂ ਨਾਲ ਭਰੀ ਇਕ ਟਰੈਕਟਰ-ਟਰਾਲੀ ਨੂੰ ਬਿਜਲੀ ਦੀਆਂ ਨੀਵੀਆਂ ਤਾਰਾਂ ਹੇਠੋਂ ਲੰਘਣਾ ਮਹਿੰਗਾ ਪੈ ਗਿਆ। ਜਾਣਕਾਰੀ ਅਨੁਸਾਰ ਇਕ ਕਿਸਾਨ ਆਪਣੀ ਟਰੈਕਟਰ-ਟਰਾਲੀ ’ਤੇ ਪਰਾਲੀ ਦੀਆਂ ਪੰਡਾਂ ਲੱਦ ਕੇ ਫਿਲੌਰ ਵੱਲ ਜਾ ਰਿਹਾ ਸੀ।
ਫਿਲੌਰ, 5 ਨਵੰਬਰ (ਸਤਿੰਦਰ ਸ਼ਰਮਾ)-ਨੇੜਲੇ ਪਿੰਡ ਜਗਤਪੁਰਾ ਪੰਜ ਢੇਰਾ ’ਚ ਉਸ ਸਮੇਂ ਅਫਰਾ-ਤਫਰੀ ਮੱਚ ਮੱਚ ਗਈ, ਜਦੋਂ ਪਰਾਲੀ ਦੀਆਂ ਪੰਡਾਂ ਨਾਲ ਭਰੀ ਇਕ ਟਰੈਕਟਰ-ਟਰਾਲੀ ਨੂੰ ਬਿਜਲੀ ਦੀਆਂ ਨੀਵੀਆਂ ਤਾਰਾਂ ਹੇਠੋਂ ਲੰਘਣਾ ਮਹਿੰਗਾ ਪੈ ਗਿਆ। ਜਾਣਕਾਰੀ ਅਨੁਸਾਰ ਇਕ ਕਿਸਾਨ ਆਪਣੀ ਟਰੈਕਟਰ-ਟਰਾਲੀ ’ਤੇ ਪਰਾਲੀ ਦੀਆਂ ਪੰਡਾਂ ਲੱਦ ਕੇ ਫਿਲੌਰ ਵੱਲ ਜਾ ਰਿਹਾ ਸੀ। ਰਸਤੇ ’ਚ ਬਿਜਲੀ ਦੀਆਂ ਤਾਰਾਂ ਨੀਵੀਆਂ ਹੋਣ ਕਾਰਨ ਟਰਾਲੀ ’ਤੇ ਲੱਦੀ ਪਰਾਲੀ ਉਪਰ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਈ, ਜਿਸ ਕਾਰਨ ਸ਼ਾਰਟ ਸਰਕਟ ਹੋਣ ਨਾਲ ਪਰਾਲੀ ਨੂੰ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਘਟਨਾ ਦੀ ਸੂਚਨਾਂ ਮਿਲਦਿਆਂ ਫਾਇਰ ਬਿ੍ਗੇਡ ਦੀ ਗੱਡੀ ਮੌਕੇ ’ਤੇ ਪਹੁੰਚ ਗਈ ਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਇੰਨੀ ਭਿਆਨਕ ਸੀ ਕਿ ਇਸ ’ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ। ਇਸ ਅੱਗ ਕਾਰਨ ਟਰਾਲੀ ਦੇ ਟਾਇਰ ਸੜ ਕੇ ਸੁਆਹ ਹੋ ਗਏ ਤੇ ਲੋਹੇ ਦੀ ਟਰਾਲੀ ਵੀ ਅੱਗ ’ਚ ਲੂਹ ਹੋ ਗਈ। ਪੀੜਤ ਕਿਸਾਨ ਨੇ ਪ੍ਰਸਾਸ਼ਨ ਕੋਲੋਂ ਮੰਗ ਕੀਤੀ ਹੈ ਕਿ ਉਸ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਨਾਲ ਹੀ ਉਸ ਨੇ ਬਿਜਲੀ ਵਿਭਾਗ ਤੇ ਪ੍ਰਸਾਸ਼ਨ ਨੂੰ ਅਪੀਲ ਕੀਤੀ ਕਿ ਖੇਤਾਂ ਤੇ ਪਿੰਡਾਂ ਦੇ ਰਸਤਿਆਂ ’ਚੋਂ ਲੰਘਦੀਆਂ ਨੀਵੀਆਂ ਬਿਜਲੀ ਦੀਆਂ ਤਾਰਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।