05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਿਹਤ ਵਿਭਾਗ ਨੇ ਡਰੱਗ ਹਾਟਸਪਾਟ ਖੇਤਰਾਂ ’ਚ 47 ਸਿਹਤ ਜਾਂਚ ਕੈਂਪ ਲਗਾਏ, 1087 ਵਿਅਕਤੀਆਂ ਦੀ ਕੀਤੀ ਜਾਂਚ

ਜਲੰਧਰ, 5 ਨਵੰਬਰ (ਜਤਿੰਦਰ ਪੰਮੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੀ ਰੋਕਥਾਮ, ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ, ਇਲਾਜ ਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਲਗਾਤਾਰ ਠੋਸ ਯਤਨ ਕੀਤੇ ਜਾ ਰਹੇ ਹਨ। ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਡਰੱਗ ਹਾਟਸਪਾਟ ਖੇਤਰਾਂ ’ਚ ਸਿਹਤ ਜਾਂਚ ਕੈਂਪ, ਜਾਗਰੂਕਤਾ ਗਤੀਵਿਧੀਆਂ ਅਤੇ ਸਿਖ਼ਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਤਾਂ ਜੋ ਨਸ਼ੇ ’ਤੇ ਨਿਰਭਰ ਵਿਅਕਤੀਆਂ ਨੂੰ ਢੁੱਕਵਾਂ ਇਲਾਜ ਤੇ ਕਾਊਂਸਲਿੰਗ ਮੁਹੱਈਆ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।

Ad Position 21
No active advertisement
ਅਜੀਤ ਡੈਸਕ 06-11-2026
ਜਲੰਧਰ, 5 ਨਵੰਬਰ (ਜਤਿੰਦਰ ਪੰਮੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੀ ਰੋਕਥਾਮ, ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ, ਇਲਾਜ ਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਲਗਾਤਾਰ ਠੋਸ ਯਤਨ ਕੀਤੇ ਜਾ ਰਹੇ ਹਨ। ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਡਰੱਗ ਹਾਟਸਪਾਟ ਖੇਤਰਾਂ ’ਚ ਸਿਹਤ ਜਾਂਚ ਕੈਂਪ, ਜਾਗਰੂਕਤਾ ਗਤੀਵਿਧੀਆਂ ਅਤੇ ਸਿਖ਼ਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਤਾਂ ਜੋ ਨਸ਼ੇ ’ਤੇ ਨਿਰਭਰ ਵਿਅਕਤੀਆਂ ਨੂੰ ਢੁੱਕਵਾਂ ਇਲਾਜ ਤੇ ਕਾਊਂਸਲਿੰਗ ਮੁਹੱਈਆ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਮਹੀਨੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਾਟਸਪਾਟ ਖੇਤਰਾਂ ’ਚ 47 ਸਿਹਤ ਜਾਂਚ ਕੈਂਪ ਲਗਾਏ ਗਏ, ਜਿਨ੍ਹਾਂ ਦੌਰਾਨ 1087 ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਵੀ ਜਾਰੀ ਹਨ, ਜਿਸ ਤਹਿਤ 118 ਜਾਗਰੂਕਤਾ ਕੈਂਪ ਲਗਾਏ ਗਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਹਾਟਸਪਾਟ ਖੇਤਰਾਂ ’ਚੋਂ 157 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਤੇ ਓਟ ਕੇਂਦਰਾਂ ’ਚ ਇਲਾਜ ਲਈ ਇਨਰੋਲ ਕੀਤਾ ਗਿਆ। ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਨਿਰੰਤਰ ਦੇਖ਼ਭਾਲ ਅਤੇ ਇਲਾਜ ਦੀ ਪ੍ਰਗਤੀ ਯਕੀਨੀ ਬਣਾਉਣ ਲਈ 105 ਫਾਲੋਅਪ ਵੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ 375 ਸਿਹਤ ਵਰਕਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਸ਼ੀਲੀਆਂ ਅਤੇ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ 22 ਮੈਡੀਕਲ ਦੁਕਾਨਾਂ ਦੀ ਚੈਕਿੰਗ ਵੀ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਵਲੋਂ ਦੀਵਾਲੀ ਪ੍ਰਦਰਸ਼ਨੀ ਅਗਲੀ ਖ਼ਬਰ ਬਿਜਲੀ ਦੀਆਂ ਨੀਵੀਆਂ ਤਾਰਾਂ ਕਾਰਨ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
Ad Position 24