06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਕਿਸਾਨ-ਐਸ.ਡੀ.ਐਮ

ਫਿਲੌਰ, 5 ਨਵੰਬਰ (ਸਤਿੰਦਰ ਸ਼ਰਮਾ)-ਸਬ-ਡਵੀਜ਼ਨ ਫਿਲੌਰ ਦੇ ਪਿੰਡਾਂ ਦੇ ਦੌਰੇ ਦੌਰਾਨ ਪ੍ਰਸ਼ਾਸਨਿਕ ਤੇ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ। ਐਸ.

Ad Position 21
No active advertisement
ਪਿੰਡ ਸ਼ਾਹਪੁਰ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕਰਦੇ ਹੋਏ ਐਸ.ਡੀ.ਐਮ. ਫਿਲੌਰ ਡਾ. ਦੀਪਕ ਭਾਟੀਆ, ਖੇਤੀਬਾੜੀ ਅਫ਼ਸਰ ਡਾ. ਲਖਵੀਰ ਸਿੰਘ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ। ਤਸਵੀਰ-ਸਤਿੰਦਰ ਸ਼ਰਮਾ 06-11-2026
ਫਿਲੌਰ, 5 ਨਵੰਬਰ (ਸਤਿੰਦਰ ਸ਼ਰਮਾ)-ਸਬ-ਡਵੀਜ਼ਨ ਫਿਲੌਰ ਦੇ ਪਿੰਡਾਂ ਦੇ ਦੌਰੇ ਦੌਰਾਨ ਪ੍ਰਸ਼ਾਸਨਿਕ ਤੇ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ। ਐਸ.ਡੀ.ਐਮ. ਫਿਲੌਰ ਡਾ. ਦੀਪਕ ਭਾਟੀਆ, ਡੀ.ਐਸ.ਪੀ. ਫਿਲੌਰ ਭਰਤ ਮਸੀਹ, ਐਸ.ਐਚ.ਓ. ਫਿਲੌਰ ਬਲਵਿੰਦਰ ਸਿੰਘ ਭੁੱਲਰ, ਖੇਤੀਬਾੜੀ ਵਿਭਾਗ ਤੋਂ ਡਾ. ਲਖਵੀਰ ਸਿੰਘ, ਪਟਵਾਰੀ ਗਗਨਦੀਪ ਸਿੰਘ ਅਤੇ ਪਟਵਾਰੀ ਪਿ੍ਯੰਕਾ ਸਮੇਤ ਹੋਰ ਅਧਿਕਾਰੀ ਪਿੰਡ ਤੇਹਿੰਗ ਤੋਂ ਹੁੰਦੇ ਹੋਏ ਪਿੰਡ ਸ਼ਾਹਪੁਰ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਕਿਸਾਨਾਂ ਨਾਲ ਮੀਟਿੰਗ ਕਰਕੇ ਪਰਾਲੀ ਨਾ ਸਾੜਨ ਦੀ ਅਪੀਲ ਕੀਤਾ। ਐਸ.ਡੀ.ਐਮ. ਡਾ. ਭਾਟੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਤੇ ਇਸ ਦਾ ਮਨੁੱਖੀ ਸਿਹਤ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਬਦਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਡੀ.ਐਸ.ਪੀ. ਫਿਲੌਰ ਭਰਤ ਮਸੀਹ ਤੇ ਐਸ.ਐਚ.ਓ. ਬਲਵਿੰਦਰ ਸਿੰਘ ਭੁੱਲਰ ਨੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਜੇਕਰ ਇਸ ਸੰਬੰਧੀ ਐਫ.ਆਈ.ਆਰ. ਦਰਜ ਹੁੰਦੀ ਹੈ ਤਾਂ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਕਾਨੂੰਨੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰਸਾਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਖੇਤੀਬਾੜੀ ਅਫ਼ਸਰ ਡਾ. ਲਖਵੀਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਗੱਤਾ ਬਨਾਉਣ ਵਾਲੀਆਂ ਫੈਕਟਰੀਆਂ ਨੂੰ ਵੇਚਿਆ ਜਾ ਸਕਦਾ ਹੈ। ਇਸ ਨਾਲ ਕਿਸਾਨਾਂ ਲਈ ਆਮਦਨ ਦਾ ਇਕ ਵਾਧੂ ਸਰੋਤ ਪੈਦਾ ਹੋ ਸਕਦਾ ਹੈ ਅਤੇ ਵਾਤਾਵਰਨ ਨੂੰ ਪ੍ਰਦੂਸ਼ ਨ ਤੋਂ ਬਚਾਉਣ ਵਿਚ ਵੀ ਮਦਦ ਮਿਲੇਗੀ। ਇਸ ਮੌਕੇ ਪਿੰਡ ਸ਼ਾਹਪੁਰ ਦੇ ਸਰਪੰਚ ਡਾ. ਅਸ਼ੁਨੀ ਕੁਮਾਰ ਸ਼ਾਹਪੁਰੀ, ਪਰਮਜੀਤ ਸਿੰਘ ਲੰਬੜਦਾਰ, ਜਸਪਾਲ ਸਿੰਘ ਚੰਦੀ, ਹਰਵਿੰਦਰ ਸਿੰਘ ਭੋਗਲ, ਮੋਹਨ ਸਿੰਘ, ਸੁਖਵਿੰਦਰ ਸਿੰਘ ਚੰਦੀ, ਅਮਰਜੀਤ ਸਿੰਘ ਸਾਬਕਾ ਮੈਂਬਰ ਪੰਚਾਇਤ, ਹੰਸ ਰਾਜ ਖੁੱਤਣ, ਸੋਹਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਵਲੋਂ ਸ਼ਹਿਰ ’ਚ 30 ਲੱਖ ਰੁਪਏ ਦੀ ਲਾਗਤ ਵਾਲੇ ਲਾਈਟਿੰਗ ਪ੍ਰਾਜੈਕਟ ਦਾ ਉਦਘਾਟਨ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਵਲੋਂ ਦੀਵਾਲੀ ਪ੍ਰਦਰਸ਼ਨੀ
Ad Position 24